ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ)– ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਚ ਵੱਸਦੇ ਪੰਜਾਬੀ ਭਾਈਚਾਰੇ ਚ ਉੱਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਅਤੇ ਚੜਦੀ ਕਲਾ ਬਰਦਰਜਹੁਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ ਨੂੰ ਅੱਜ ਉਸ ਵਕਤ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸੁਰਿੰਦਰ ਕੌਰ (ਸੇਵਾ ਮੁਕਤ ਅਧਿਆਪਕਾ)ਦਾ ਦੇਹਾਂਤ ਹੋ ਗਿਆ ਸਵ: ਮਾਤਾ ਸੁਰਿੰਦਰ ਕੌਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ ਇਸ ਦੁੱਖ ਦੀ ਘੜੀ ਵਿੱਚ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸੀਅਤਾਂ ਵੱਲੋਂ ਸ ਦਿਲਾਵਰੀ ਦੀ ਮਾਤਾ ਦੇ ਦੁਖਦਾਈ ਵਿਛੋੜੇ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਜਾਹਰ ਕੀਤੀ ਜਾ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



