ਜਥੇ ਜੁਗਰਾਜਪਾਲ ਸਿੰਘ ਸਾਹੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੁੱਖ ਸਕੱਤਰ ਪੰਜਾਬ ਦੇ ਨਾਮ ਸੌਪਿਆ ਮੰਗ ਪੱਤਰ

ਕੈਪਸ਼ਨ-ਭਾਜਪਾ , ਸੰਯੁਕਤ ਅਕਾਲੀ ਦਲ ਤੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਜਥੇ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੂੰ ਮੰਗ ਪੱਤਰ ਸੌਪਦੇ ਹੋਏ

ਕਪੂਰਥਲਾ (ਸਮਾਜ ਵੀਕਲੀ) (ਕੌੜਾ ): ਅੱਜ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) , ਭਾਰਤੀ ਜਨਤਾ ਪਾਰਟੀ ਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਜਥੇ. ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਨੇ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੂੰ ਯੂਕਰੇਨ ਵਿਚ ਫਸੇ ਜ਼ਿਲਾ ਕਪੂਰਥਲਾ ਦੇ ਸਮੂਹ ਵਿਦਿਆਰਥੀਆਂ ਨੂੰ ਸਹੀ ਸਲਾਮਤ ਜਲਦੀ ਰਿਹਾਅ ਕਰਾਉਣ ਲਈ ਮੁੱਖ ਸਕੱਤਰ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ । ਇਸ ਸਮੇਂ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਵਿਸ਼ਵਾਸ਼ ਦਿਵਾਇਆ ਕਿ ਇਹ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ ਤੇ ਇਹ ਵੀ ਕਿਹਾ ਕਿ ਯੂਕਰੇਨ ‘ਚ ਫਸੇ ਜਿਲ੍ਹਾ ਕਪੂਰਥਲਾ ਦੇ ਵਿਦਿਆਰਥੀਆਂ ਤੇ ਹੋਰਨਾਂ ਨੂੰ ਸਹੀ ਸਲਾਮਤ ਘਰ ਵਾਪਸ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ।

ਉਪਰੰਤ ਜਥੇ ਸਾਹੀ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਯੂਕਰੇਨ ‘ਚ ਜਾਰੀ ਯੁੱਧ ਵਿਚਾਲੇ ਯੂਕ੍ਰੇਨ ‘ਚ ਫਸੇ ਹੋਰ 249 ਭਾਰਤੀਆਂ ਨੂੰ ਆਪਰੇਸ਼ਨ ਗੰਗਾ ਦੇ ਅਧੀਨ ਭਾਰਤ ਲਿਆਂਦਾ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਵਿਦੇਸ਼ ਮੰਤਰੀ ਵੱਲੋਂ ਇਸ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ‘ਚ ਵਿਦਿਆਰਥੀ ਯੂਕਰੇਨ ‘ਚ ਫਸੇ ਹੋਣ ਕਾਰਨ ਉੱਥੇ ਦੇ ਹਾਲਾਤ ਬਹੁਤ ਨਾਜਕ ਬਣੇ ਹੋਏ ਹਨ ਤੇ ਵਿਦਿਆਰਥੀਆਂ ਦੇ ਮਾਪੇ ਤੇ ਰਿਸ਼ਤੇਦਾਰ ਆਪਣੇ ਬੱਚਿਆਂ ਦੀ ਸਲਾਮਤੀ ਨੂੰ ਲੈ ਕੇ ਬਹੁਤ ਚਿੰਤਤ ਹਨ ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਕਪੂਰਥਲਾ ਦੇ 21 ਵਿਦਿਆਰਥੀ ਯੂਕਰੇਨ ‘ਚ ਫਸੇ ਹੋਏ ਹਨ ਜਿਨ੍ਹਾਂ ਦੀ ਵਾਪਸੀ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਜਥੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੂੰ ਵੀ ਬੇਨਤੀ ਕੀਤੀ ਗਈ ਹੈ । ਜਿਨ੍ਹਾਂ ਇਸ ਸਬੰਧੀ ਕੇਂਦਰ ਸਰਕਾਰ ਨਾਲ ਵੀ ਗੱਲਬਾਤ ਕੀਤੀ ਹੈ । ਉਨ੍ਹਾਂ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਕੇਂਦਰ ਸਰਕਾਰ ਦੇ 4 ਮੰਤਰੀ ਯੂਕਰੇਨ ‘ਚ ਫਸੇ ਵਿਦਿਆਰਥੀਆਂ ਤੇ ਹੋਰ ਲੋਕਾਂ ਨੂੰ ਭਾਰਤ ਲਿਆਉਣ ਲਈ ਭੇਜ ਦਿੱਤਾ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ ।

ਜਥੇ ਸਾਹੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਯੂਕਰੇਨ ‘ਚ ਜੰਗ ਦੌਰਾਨ ਨਾਜਕ ਦੌਰ ਦਾ ਸਾਹਮਣਾ ਕਰ ਰਹੇ ਸਮੂਹ ਵਿਦਿਆਰਥੀਆਂ ਤੇ ਹੋਰ ਲੋਕਾਂ ਦੀ ਸਹੀ ਸਲਾਮਤ ਘਰ ਵਾਪਸੀ ਲਈ ਸਮੂਹ ਗੁਰਦੁਆਰਾ ਸਾਹਿਬਾਨ ‘ਚ ਅਰਦਾਸਾਂ ਕਰਵਾਉਣ ਤਾਂ ਜੋ ਅਕਾਲ ਪੁਰਖ ਵਾਹਿਗੁਰੂ ਜੀ ਯੂਕਰੇਨ ‘ਚ ਫਸੇ ਵਿਦਿਆਰਥੀਆਂ ਨੂੰ ਸਹੀ ਸਲਾਮਤ ਘਰ ਪਹੁੰਚਾਉਣ ਲਈ ਕਿਰਪਾ ਕਰਨ ।

ਭਾਜਪਾ , ਸੰਯੁਕਤ ਅਕਾਲੀ ਦਲ ਤੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਜਥੇ ਸਾਹੀ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹੁਣ ਤੱਕ 2 ਹਜ਼ਾਰ ਤੋਂ ਵੱਧ ਲੋਕਾਂ ਨੂੰ ਯੂਕਰੇਨ ਤੋਂ ਵਾਪਸ ਭਾਰਤ ਲਿਆਂਦਾ ਜਾ ਚੁਕਿਆ ਹੈ। ਜਿਨ੍ਹਾਂ ‘ਚੋਂ ਜ਼ਿਆਦਾਤਰ ਵਿਦਿਆਰਥੀ ਹਨ ।ਉਨ੍ਹਾਂ ਦੱਸਿਆ ਕਿ ‘ਆਪਰੇਸ਼ਨ ਗੰਗਾ’ ਨਾਮ ਦੀ ਮੁਹਿੰਮ ਨੂੰ ਪੋਲੈਂਡ, ਰੋਮਾਨੀਆ, ਹੰਗਰੀ ਅਤੇ ਸਲੋਵਾਕੀਆ ਤੋਂ ਵੱਡੇ ਪੈਮਾਨੇ ‘ਤੇ ਸਰਗਰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਦੇਸ਼ਾਂ ‘ਚ ਯੂਕ੍ਰੇਨ ਨਾਲ ਬਾਰਡਰ ‘ਤੇ ਕੈਂਪ ਲਗਾਏ ਗਏ ਹਨ। ਇਕ ਅਨੁਮਾਨ ਅਨੁਸਾਰ ਹਾਲੇ ਵੀ ਉੱਥੇ ਕਰੀਬ 15 ਹਜ਼ਾਰ ਤੋਂ ਵਧ ਲੋਕ ਫਸੇ ਹੋਏ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੀ.ਸੀ. ਵੱਲੋਂ ‘ਇੰਡੀਆ ਬੁੱਕ ਆਫ ਰਿਕਾਰਡ’ ਵਿਚ ਨਾਮ ਦਰਜ ਕਰਵਾਉਂਣ ਵਾਲੀ 2 ਸਾਲਾ ਅਇਤਪ੍ਰੀਤ ਕੌਰ ਦੀ ਹੌਂਸਲਾ ਅਫਜਾਈ
Next articleਵਪਾਰ ਮੇਲੇ ‘ਚ ਪਹੁੰਚੇ ਬਾਲੀਵੁੱਡ ਕਲਾਕਾਰਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ