*ਲੜਾਈ ਸੀਟ ਪ੍ਰਪਤੀ ਦੀ ਨਹੀਂਂ ਬਲਕਿ ਪੰਜਾਬ ਨੂੰ ਲੁੱਟਣ ਆਏ ਲੁਟੇਰਿਆਂ ਖਿਲਾਫ਼ – ਸੁਖਬੀਰ ਸਿੰਘ ਬਾਦਲ*
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਵਿਧਾਨ ਸਭਾ ਹਲਕਾ ਪੱਛਮੀ ਦੀ ਉਪ ਚੋਣ ਦੀ ਲੜਾਈ ਕੇਵਲ ਕੁਰਸੀ ਪ੍ਰਾਪਤੀ ਦੀ ਲੜਾਈ ਨਹੀ ਬਲਕਿ ਹੱਕ-ਸੱਚ ਲਈ ਲੜਨ ਵਾਲਿਆਂ ਤੇ ਝੂਠ ਦੀ ਦੁਕਾਨਦਾਰੀ ਚਲਾ ਕੇ ਪੰਜਾਬ ਨੂੰ ਲੁੱਟਣ ਲਈ ਦਿੱਲੀ ਤੋਂ ਆਏ ਲੁਟੇਰਿਆਂ ਦਰਮਿਆਨ ਹੈ, ਕਿਉ ਕਿ ਇਸੇ ਚੋਣ ਨੇ ਤੁਹਾਡਾ ਆਉਣ ਵਾਲਾ ਭਵਿੱਖ ਤੈਅ ਕਰਨਾ ਹੈ। ਇਸ ਲਈ ਦਿੱਲੀ ਦੀ ਲੁਟੇਰਾ ਫੌਜ਼ ਵੱਲੋ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰ ਨੂੰ ਲੱਕ ਤੋੜਵੀਂ ਹਾਰ ਦੇਣ ਲਈ ਲੁਧਿਆਣਾ ਪੱਛਮੀ ਦੇ ਸਮੂਹ ਵੋਟਰ ਆਪੋ ਆਪਣੇ ਕਮਰਕੱਸੇ ਕੱਸ ਲੈਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਨੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸੁਹਿਰਦ ਅਗਵਾਈ ਹੇਠ ਟਕਸਾਲੀ ਅਕਾਲ ਆਗੂ ਸ੍ਰ: ਅਜੀਤ ਸਿੰਘ ਬੱਤਰਾ ਦੇ ਸਪੁੱਤਰ ਐਡਵੋਕੇਟ ਰਮਨਦੀਪ ਸਿੰਘ ਦੇ ਗ੍ਰਹਿ ਵਾਰਡ ਨੰਬਰ 68 ਹਾਊਸਿੰਗ ਬੋਰਡ ਕਾਲੋਨੀ, ਭਾਈ ਰਣਧੀਰ ਸਿੰਘ ਨਗਰ ਵਿਖੇ ਆਯੋਜਿਤ ਕੀਤੇ ਗਏ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਉਪ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਜੋਸ਼ੀਲੀ ਤਕਰੀਰ ਵਿੱਚ ਕਿਹਾ ਕਿ ਜੇਕਰ ਪੰਜਾਬ ਨੂੰ ਆਰਥਿਕ, ਰਾਜਨੀਤਕ ਤੇ ਸਮਾਜਿਕ ਤੌਰ ਤੇ ਬਚਾਉਣਾ ਹੈ ਤਾਂ ਰਾਜ ਦੀ ਸੱਤਾ ਤੇ ਕਾਬਜ਼ ਲੁਟੇਰਿਆਂ ਖਿਲਾਫ ਸਾਨੂੰ ਪੂਰੀ ਇੱਕਜੁੱਟਤਾ ਨਾਲ ਆਪਣੀ ਆਵਾਜ਼ ਬੁਲੰਦ ਕਰਨੀ ਪਵੇਗੀ ਤਾਂ ਹੀ ਪੰਜਾਬ ਦਾ ਭਲਾ ਹੋ ਸਕੇਗਾ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਵਾਹਦ ਇੱਕ ਅਜਿਹੀ ਪਾਰਟੀ ਹੈ ਜੋ ਪਿਛਲੇ 104 ਸਾਲਾਂ ਤੋਂ ਲਗਾਤਾਰ ਪੰਥ ਤੇ ਪੰਜਾਬੀਅਤ ਦੀ ਰਾਖੀ ਕਰਨ, ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਹਮੇਸ਼ਾਂ ਆਪਣੀ ਆਵਾਜ਼ ਬੁਲੰਦ ਕਰਦੀ ਆਈ ਹੈ ਤੇ ਕਰਦੀ ਰਹੇਗੀ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਨਿਵਾਸੀਆਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਚੋਣ ਮੈਦਾਨ ਵਿੱਚ ਉਤਾਰੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੱਕ ਤੋੜਵੀਂ ਹਾਰ ਦੇਣ ਲਈ ਸਾਰੇ ਇਕਜੁੱਟ ਹੋ ਜਾਵੋ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਝਵਾਨ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਭਾਰੀ ਬਹੁਮਤ ਨਾਲ ਜਿਤਾਉ ਤਾਂ ਕਿ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਆਏ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਸਰਬਜੀਤ ਸਿੰਘ ਝਿੰਜਰ ਦਾ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਬੱਤਰਾ ਪਰਿਵਾਰ ਦੇ ਮੈਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਉ ਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਪ੍ਰਭਜੋਤ ਸਿੰਘ ਧਾਲੀਵਾਲ, ਮਨਮੋਹਨ ਸਿੰਘ ਮਨੀ, ਐਡਵੋਕੇਟ ਗਗਨਪ੍ਰੀਤ ਸਿੰਘ, ਐਡਵੋਕੇਟ ਪਰਵਿੰਦਰ ਸਿੰਘ ਬੱਤਰਾ, ਰਮਨਦੀਪ ਸਿੰਘ ਰਿਕੀ ਬੱਤਰਾ, ਪ੍ਰਭਜੋਤ ਸਿੰਘ ਬੱਤਰਾ, ਦਿਲਸ਼ੇਰ ਸਿੰਘ ਬੱਤਰਾ, ਤਰਨਜੋਤ ਸਿੰਘ, ਅਗਮਦੀਪ ਸਿੰਘ ਬੱਤਰਾ, ਗੱਗੂ ਬੱਤਰਾ, ਹਰਸ਼ਦੀਪ ਸਿੰਘ ਬੱਤਰਾ, ਪਰਮਦੀਪ ਸਿੰਘ ਸੁਖੀਜਾ, ਕਰਨ ਅਰੋੜਾ, ਤਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਬੇਦੀ, ਜਸਵੀਰ ਸਿੰਘ ਮਹਿਤਾ, ਹਰਪ੍ਰੀਤ ਸਿੰਘ ਸੰਨੀ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


