ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਦੇਸ਼ ਵਿੱਚ ਫਸਲ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਜਿਲ੍ਹਾ ਹੈਡ ਕੁਆਰਟਰ ਵਿੱਚ ਜ਼ਿਲ੍ਹਾ ਮੁਖੀਆਂ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦੇਣ ਲਈ ਕਿਹਾ ਗਿਆ ਸੀ। ਜਿਸ ਤਹਿਤ ਅੰਨਦਾਤਾ ਕਿਸਾਨ ਯੂਨੀਅਨ ਭਾਰਤ ਦੇ ਆਗੂਆਂ ਵੱਲੋਂ ਜਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼ੰਕਰ ਸਾਹਨੀ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਜਥੇਦਾਰ ਅੰਗਰੇਜ਼ ਸਿੰਘ ਸੰਧੂ ਮੀਤ ਪ੍ਰਧਾਨ ਹਰਦੇਵ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਮਾਨ, ਮੀਤ ਪ੍ਰਧਾਨ ਜੁਗਿੰਦਰ ਸਿੰਘ ਖਾਲਸਾ, ਕਾਨੂੰਨੀ ਵਿੰਗ ਪ੍ਰਧਾਨ ਗੌਰਵ ਭਵਾਕਰ ਤੇ ਮੀਤ ਪ੍ਰਧਾਨ ਕਰਨਬੀਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸੁਰੀਨ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ ਹੈ। ਜੋ ਹਰ ਹਾਲ ਵਿੱਚ ਕਿਸਾਨਾਂ ਨੂੰ ਮਿਲਣਾ ਚਾਹੀਦਾ ਹੈ ਅਤੇ ਇਸ ਦਾ ਵਾਅਦਾ ਵੀ ਪ੍ਰਧਾਨ ਮੰਤਰੀ ਕਿਸਾਨਾਂ ਨਾਲ ਖੁਦ ਕਰ ਚੁੱਕੇ ਹਨ। ਉਹ ਵੀ ਇੱਕ ਵਾਰ ਨਹੀਂ, ਦੋ ਤਿੰਨ ਵਾਰ ਕਰ ਚੁੱਕੇ ਹਨ। ਇਸ ਲਈ ਭਾਰਤ ਸਰਕਾਰ ਕਿਸਾਨਾਂ ਦੇ ਲਈ ਹਾਂ ਲਈ ਐਮਐਸਪੀ ਕਾਨੂੰਨ ਬਣਾਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly