ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਸੀ੍ ਆਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਚ ਲਏ ਗਏ ਸਟੈਂਡ ਦੀ ਸ਼ਲਾਘਾ ਕਰਦਿਆਂ ਤੀਰ ਗਰੁੱਪ ਦੇ ਸਪੋਕਸਪਰਸਨ ਅਤੇ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਸਾਬਕਾ ਪ੍ਰਧਾਨ ਰਾਜਮਨਵਿੰਦਰ ਸਿੰਘ ਰਾਜਾ ਕੰਗ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਮੌਜੂਦਾ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ ਨੇਂ ਕਿਹਾ ਕਿ ਇੰਗਲੈਂਡ ਦੇ ਵੱਖ ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਆਗੂ ਅਤੇ ਇੰਗਲੈਂਡ ਦੀਆਂ ਸਿੱਖ ਸੰਗਤਾਂ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਦੇ ਚ ਦਿੱਤੇ ਗਏ ਬਿਆਨ ਦਾ ਸਵਾਗਤ ਕਰਦੀਆਂ ਹਨ, ਅਤੇ ਇਸ ਦੀ ਪੁਰਜ਼ੋਰ ਪ੍ਰੋੜਤਾ ਕਰਦੀਆਂ ਹਨ।ਸ ਕੰਗ ਅਤੇ ਸ ਗੁਰਨਾਮ ਸਿੰਘ ਨਵਾਂ ਸ਼ਹਿਰ ਨੇ ਕਿਹਾ ਕਿ ਇੰਗਲੈਂਡ ਵੱਸਦੀਆਂ ਸਮੂਹ ਸਿੱਖ ਸੰਗਤਾਂ ਸ੍ਰੀ ਆਕਾਲ ਤਖਤ ਸਾਹਿਬ ਜੀ ਤੋਂ ਆਉਣ ਵਾਲੇ ਹਰੇਕ ਸੰਦੇਸ਼ ਦਾ ਇੰਨ ਬਿੰਨ ਪਾਲਣ ਕਰਨ ਅਤੇ ਹਰੇਕ ਆਦੇਸ਼ ਦਾ ਸਤਿਕਾਰ ਕਰਨ ਦਾ ਜਥੇਦਾਰ ਸਾਹਿਬ ਨੂੰ ਭਰੋਸਾ ਦਿਵਾਉਂਦਿਆਂ ਹਨ। ਉਕਤ ਆਗੂਆਂ ਨੇ ਕਿਹਾ ਕਿ ਸ਼੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਕੌਮ ਦੀ ਚੜਦੀ ਕਲਾ ਲਈ ਲਏ ਜਾ ਰਹੇ ਫੈਸਲਿਆਂ ਨਾਲ ਸਿੱਖ ਕੌਮ ਨੂੰ ਜਥੇਦਾਰ ਸਾਹਿਬ ਤੋਂ ਨਵੀਂ ਉਮੀਦ ਜਾਗੀ ਹੈ। ਉਕਤ ਆਗੂਆਂ ਦੇ ਨਾਲ਼ ਇਸ ਮੌਕੇ ਗੁਰੂ ਘਰ ਦੇ ਉਪ ਪ੍ਰਧਾਨ ਸੁਖਜਿੰਦਰ ਸਿੰਘ,ਜਨਰਲ ਸਕੱਤਰ ਸਤਵਿੰਦਰ ਸਿੰਘ ਦਿਉਲ, ਸਟੇਜ ਸਕੱਤਰ ਮੁਖਤਿਆਰ ਸਿੰਘ, ਹਰਮਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੇ ਧਾਰਮਿਕ ਆਗੂ ਹਾਜ਼ਿਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj