ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੂੰ ਅੰਤ੍ਰਿੰਗ ਕਮੇਟੀ ਦੇ ਮੈਂਬਰ ਬਨਣ ’ਤੇ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ ਸਨਮਾਨਿਤ

ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਨਣ ’ਤੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰ੍ਬੰਧਕ ਕਮੇਟੀ ਪ੍ਰਧਾਨ ਸਨਮਾਨਿਤ ਕਰਨ ਉਪਰੰਤ

ਕਪੂਰਥਲਾ , (ਕੌੜਾ)– ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਐਸ.ਜੀ.ਪੀ.ਸੀ. ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਨਣ ’ਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਬੀਬੀ ਜਗੀਰ ਕੌਰ ਵੱਲੋਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੂੰ ਸਨਮਾਨਿਤ ਕਰਨ ਉਪਰੰਤ ਕਿਹਾ ਕਿ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਵੱਲੋਂ ਇਲਾਕੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਜਿਸ ਨੂੰ ਦੇਖਦੇ ਹੋਏ ਉਹਨਾਂ ਨੂੰ ਐਸ.ਜੀ.ਪੀ.ਸੀ. ਦੇ ਅੰਤ੍ਰਿੰਗ ਕਮੇਟੀ ਮੈਂਬਰ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਾਏ ਜਾਣ ਨਾਲ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਹੈ। ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਮੈਨੂੰ ਮਿਲੀ ਹੈ , ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਾ ਹੋਇਆ ਸਿੱਖੀ ਦੇ ਪ੍ਰਚਾਰ ਦੇ ਪਸਾਰ ਲਈ ਆਪਣੀ ਹਰ ਸੇਵਾ ਨਿਭਾਵਾਂਗਾ।
ਇਸ ਮੌਕੇ ਇਸ ਮੌਕੇ ਬੀਬੀ ਭਜਨ ਕੌਰ ਡੋਗਰਾਂਵਾਲਾ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ,ਹਰਜੀਤ ਸਿੰਘ ਵਾਲੀਆ, ਦਲਜੀਤ ਕੌਰ ਵਾਲੀਆ,ਸੁਖਦੇਵ ਸਿੰਘ ਕਾਦੂਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਨੂੰ ਕੈਬਨਿਟ ਮੰਤਰੀ ਦੇ ਪੁੱਤਰ ਨੇ ਗੁੰਮਰਾਹ ਕਰਕੇ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ -ਹਰਭਜਨ ਸਿੰਘ /ਬਲਵੀਰ ਸਿੰਘ
Next articleਪਿੰਡ ਨੂਰੋਵਾਲ ਰਾਣਾ ਇੰਦਰ ਪ੍ਰਤਾਪ ਨਾਲ ਚੱਟਾਨ ਵਾਂਗ ਖੜ੍ਹਾ -ਨੰਬਰਦਾਰ ਨਰਿੰਦਰ ਸਿੰਘ