ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਹਲਕੇ ਦੇ ਵੋਟਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕੀਤਾ ਧੰਨਵਾਦ

ਕੈਪਸ਼ਨ- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ

ਕਪੂਰਥਲਾ ,(ਕੌੜਾ)- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਸੰਯੁਕਤ ਪਾਰਟੀ ਦੇ ਉਮੀਦਵਾਰ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਵਿੱਚ ਅਮਨ ਅਮਾਨ ਨਾਲ ਹੋਈਆਂ ਵੋਟਾਂ ਲਈ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਸਰਕਾਰੀ ਅਧਿਕਾਰੀਆਂ ਅਧਿਆਪਕਾਂ ਅਤੇ ਡਿਊਟੀ ਸਟਾਫ਼ ਦਾ ਵੀ ਧੰਨਵਾਦ ਕੀਤਾ।ਸ ਇਸ ਤੋਂ ਪਹਿਲਾਂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਆਪਣੇ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਤਲਵੰਡੀ ਚੌਧਰੀਆਂ ਵਿਖੇ ਬਣੇ ਪੋਲਿੰਗ ਬੂਥ ਤੇ ਆਪਣੀ ਵੋਟ ਪਾਈ ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸਾਡੀ ਪਾਰਟੀ ਤੇ ਭਰੋਸਾ ਜਤਾਉਂਦਿਆਂ ਵੱਡੀ ਗਿਣਤੀ ਵਿੱਚ ਮੈਨੂੰ ਵੋਟਾਂ ਪਾਈਆਂ ਹਨ ਜਿਨ੍ਹਾਂ ਦਾ ਮੈਂ ਦਿਲੋਂ ਰਿਣੀ ਹਾਂ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਹਲਕੇ ਦੇ ਲੋਕਾਂ ਨੇ ਸਾਡੀ ਪਾਰਟੀ ਦੇ ਸਿਧਾਂਤਾਂ ਅਤੇ ਵਿਚਾਰਧਾਰਾ ਤੇ ਮੋਹਰ ਲਗਾਈ ਹੈ ਜਿਸ ਨੂੰ ਕਦੇ ਨਹੀਂ ਭੁੱਲਣਗੇ। ਅੰਤ ਵਿਚ ਜਥੇਦਾਰ ਸਾਹੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਅਤੇ ਸਤਿਕਾਰ ਤੋਂ ਇਲਾਵਾ ਪ੍ਰਸ਼ਾਸਨ ਅਤੇ ਮੀਡੀਆ ਦੀ ਭੂਮਿਕਾ ਵੀ ਸ਼ਲਾਘਾਯੋਗ ਰਹੀ ਹੈ ਜਿਨ੍ਹਾਂ ਨੇ ਹਲਕੇ ਦੀਆਂ ਵੋਟਾਂ ਪਵਾਉਣ ਦੇ ਕੰਮ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਹਲਕੇ ਦੇ ਵੋਟਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕੀਤਾ ਧੰਨਵਾਦ
Next articleਜੰਞ ਚੜ੍ਹਨ ਤੋਂ ਪਹਿਲਾਂ ਵੋਟ ਦੇ ਅਧਿਕਾਰ ਦੀ ਕੀਤੀ ਵਰਤੋਂ