ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਵੱਲੋਂ ਭਾਜਪਾ ਆਰ ਐੱਸ ਐੱਸ ਤੇ ਸੰਘ ਆਗੂਆਂ ਲਈ ਧੰਨਵਾਦ ਸਮਾਗਮ ਭਲਕੇ

ਕੈਪਸ਼ਨ-ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਧੰਨਵਾਦ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ

ਕਪੂਰਥਲਾ (ਸਮਾਜ ਵੀਕਲੀ) (ਕੌੜਾ ) – ਭਾਜਪਾ ,ਪੰਜਾਬ ਲੋਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਮਹਾਂ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਵੱਲੋਂ ਭਾਜਪਾ ਆਰ ਐੱਸ ਐੱਸ ਤੇ ਸੰਘ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਨਿਭਾਈ ਅਹਿਮ ਭੂਮਿਕਾ ਦੇ ਚਲਦੇ ਧੰਨਵਾਦ ਸਮਾਗਮ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਪੰਜਾਬ ਲੋਕ ਕਾਂਗਰਸ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਹਾਂ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਜੋ ਕਿ ਬੀਤੀ 20 ਫਰਵਰੀ ਨੂੰ ਪੂਰੀ ਤਰ੍ਹਾਂ ਅਮਨ ਅਮਾਨ ਤੇ ਸ਼ਾਂਤੀਪੂਰਵਕ ਸੰਪੰਨ ਹੋਈਆਂ ਹਨ ।

ਇਸ ਦੇ ਲਈ ਜਿੱਥੇ ਉਹ ਰੇਲ ਕੋਚ ਫੈਕਟਰੀ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਨਗੇ। ਉੱਥੇ ਹੀ ਇਨ੍ਹਾਂ ਚੋਣਾਂ ਵਿੱਚ ਭਾਜਪਾ ਆਰ ਐੱਸ ਐੱਸ ਅਤੇ ਸੰਘ ਆਗੂਆਂ ਵੱਲੋਂ ਨਿਭਾਈ ਅਹਿਮ ਭੂਮਿਕਾ ਤੇ ਉਨ੍ਹਾਂ ਵੱਲੋਂ ਭਾਜਪਾ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਕਲਚਰਲ ਸੰਯੁਕਤ ਮਹਾਂਗੱਠਜੋੜ ਨੂੰ ਵੱਡੀ ਜਿੱਤ ਦਿਵਾਉਣ ਲਈ ਪਾਈਆਂ ਗਈਆਂ ਵੱਡੀ ਗਿਣਤੀ ਵਿਚ ਵੋਟਾਂ ਦੇ ਚਲਦੇ ਅਠਾਈ ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 12 ਵਜੇ ਤੋਂ 1 ਵਜੇ ਤੱਕ ਸ਼ਹੀਦ ਭਗਤ ਸਿੰਘ ਇੰਸਟੀਚਿਊਟ(ਸੁਪਰਵਾਈਜ਼ਰ ਕਲੱਬ) ਰੇਲ ਕੋਚ ਫੈਕਟਰੀ ਵਿਖੇ ਇਕ ਧੰਨਵਾਦ ਸਮਾਗਮ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਭਾਜਪਾ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਨੂੰ ਇਸ ਧੰਨਵਾਦ ਸਮਾਗਮ ਵਿਚ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਛੱਲੇ ਮੁੰਦੀਆ
Next articleਨਿਆਣਾ ਬੰਦਾ