ਪਿੰਡ ਖਾਨੋਵਾਲ ਦੇ ਵਾਸੀਆਂ ਨਾਲ ਜਥੇਦਾਰ ਖੋਜੇਵਾਲ ਨੇ ਕੀਤੀ ਮੀਟਿੰਗ

ਕੈਪਸ਼ਨ- ਪਿੰਡ ਖਾਨੋਵਾਲ ਦੇ ਲੋਕਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ, ਨਾਲ ਹਨ ਦਲਵਿੰਦਰ ਸਿੰਘ ਸਿੱਧੂ, ਦਲਜੀਤ ਸਿੰਘ ਬਸਰਾ ਅਤੇ ਹੋਰ

ਪਿੰਡ ਦੇ ਲੋਕਾਂ ਤੇ ਕਾਂਗਰਸ ਵੱਲੋਂ ਕੀਤੇ ਝੂਠੇ ਪਰਚੇ ਅਕਾਲੀ ਸਰਕਾਰ ਆਉਣ ਤੇ ਰੱਦ ਕਰਵਾਏ ਜਾਣਗੇ – ਖੋਜੇਵਾਲ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਪਿੰਡ ਖਾਨੋਵਾਲ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹਰਜਿੰਦਰ ਸਿੰਘ ਸੰਧਰ ਅਤੇ ਅਵਤਾਰ ਸਿੰਘ ਫੌਜੀ ਸਾਬ ਵੱਲੋਂ ਕਰਵਾਈ ਗਈ। ਇਸ ਮੌਕੇ ਮੀਟਿੰਗ ਵਿਚ ਉਚੇਚੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਸ਼ਾਮਿਲ ਹੋਏ। ਇਸ ਮੌਕੇ ਮੀਟਿੰਗ ਦੌਰਾਨ ਵਰਕਰਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਖੋਜੇਵਾਲ ਨੇ ਕਿਹਾ ਕਿ ਕਿਵੇਂ ਕਾਂਗਰਸੀ ਲੀਡਰਾਂ ਨੇ ਪਿੰਡ ਦੇ ਲੋਕਾਂ ਤੇ ਝੂਠੇ ਪਰਚੇ ਕਰਵਾ ਕਿ ਉਨ੍ਹਾਂ ਨੂੰ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਭਰੌਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਸਪਾ ਦੀ ਸਾਂਝੀ ਸਰਕਾਰ ਆਉਂਣ ਤੇ ਕਾਂਗਰਸ ਵੱਲੋਂ ਪਿੰਡ ਦੇ ਲੋਕਾਂ ’ਤੇ ਦਰਜ ਕੀਤੇ ਝੂਠੇ ਪਰਚੇ ਰੱਦ ਕਰਵਾਏ ਜਾਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਨਾਉਂਣ ਲਈ ਹੁਣ ਤੋਂ ਹੀ ਕਮਰ ਕੱਸ ਲੈਣ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਂਣ।

ਇਸ ਮੌਕੇ ਪਿੰਡ ਖਾਨੋਵਾਲ ਦੇ ਆਗੂਆਂ ਅਤੇ ਪਿੰਡ ਵਾਸੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਅਤੇ ਦਲਵਿੰਦਰ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਰਿੰਦਰ ਸਿੰਘ, ਦਲਵਿੰਦਰ ਸਿੰਘ ਸਿੱਧੂ, ਦਲਜੀਤ ਸਿੰਘ ਬਸਰਾ, ਜਰਨੈਲ ਸਿੰਘ ਨੱਥ ੂਚਾਹਲ, ਸਰਬਜੀਤ ਸਿੰਘ ਦਿਉਲ, ਦੀਪਾਂ ਬਡਿਆਲ, ਚਰਨਜੀਤ ਸਿੰਘ ਸਿੱਧੂ, ਬਲਦੇਵ ਸਿੰਘ ਮੰਗਾ ਨੰਗਲ ਨਰਾਇਣਗੜ੍ਹ, ਸਵਰਨ ਸਿੰਘ, ਗੁਰਮੇਲ ਸਿੰਘ ਵਿਰਕ, ਬਲਬੀਰ ਸਿੰਘ ਰਾਣੂ, ਗੁਰਨਾਮ ਸਿੰਘ, ਸੁਖਜਿੰਦਰ ਸਿੰਘ, ਜਸਵੰਤ ਸਿੰਘ, ਹਰਨੇਕ ਸਿੰਘ, ਨਿਰਮਲ ਸਿੰਘ, ਦਰਬਾਰਾਂ ਸਿੰਘ, ਸਵਰਨ ਸਿੰਘ, ਗੁਰਪ੍ਰੀਤ ਸਿੰਘ, ਸ਼ਿੰਗਾਰਾਂ ਸਿੰਘ, ਬਲਬੀਰ ਸਿੰਘ, ਬਲਕਾਰ ਸਿੰਘ, ਰਣਜੀਤ ਸਿੰਘ ਸੋਨੂ, ਬਲਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਧਾਇਕ ਨਵਤੇਜ ਸਿੰਘ ਚੀਮਾ ਦੁਆਰਾ ਖੈੜਾ ਦੋਨਾਂ ਤੋਂ ਮੁਰਾਦਪੁਰ ਜਾਂਦੀ ਲਿੰਕ ਸੜਕ ਤੇ ਬਣੇ ਪੁਲ ਦਾ ਉਦਘਾਟਨ
Next articleਧਰਮਸ਼ਾਲਾ ਦੇ ਉਪਰਲੇ ਖੇਤਰ ਵਿੱਚ ਬੱਦਲ ਫਟਿਆ; ਅਚਨਚੇਤ ਹੜ੍ਹ ਕਾਰਨ ਮਕਾਨ ਨੁਕਸਾਨੇ