ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਯਾਤਰਾ ਸਫਰ-ਏ- ਸ਼ਹਾਦਤ ਸੰਗਤਾਂ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਕੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ ਤੇ ਚੱਲਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦਾ ਵੱਡਾ ਉਪਰਾਲਾ ਲੰਬੇ ਸਮੇ ਤੋਂ ਸਮਾਜ ਸੇਵੀ ਮਨਵਿੰਦਰ ਸਿੰਘ ਲੱਕੀ ਵੱਲੋਂ ਕੀਤਾ ਜਾ ਰਿਹਾ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ, ਜਵਾਹਰ ਨਗਰ, ਲੁਧਿਆਣਾ ਵਿਖੇ ਕੀਤਾ। ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸਿਧਾਂਤ ਤੇ ਪਹਿਰਾ ਦਿੰਦੇ ਹੋਏ ਸੰਗਤਾਂ ਨੂੰ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਵਾਉਂਦੇ ਹੋਏ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਅਤੇ ਗੁਰ ਇਤਿਹਾਸ ਤੋਂ ਜਾਣੂ ਕਰਵਾ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਮਨਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਗੁਰਦੂਆਰਾ ਚਰਨ ਕੰਵਲ ਸਾਹਿਬ, ਗੁ; ਚੁਬਾਰਾ ਸਾਹਿਬ, ਗੁ: ਕਤਲਗੜ੍ਹ ਸਾਹਿਬ, ਗੁ: ਚਮਕੌਰ ਦੀ ਗੜ੍ਹੀ ਸਾਹਿਬ, ਗੁ:ਤਾੜੀ ਸਾਹਿਬ, ਗੁ: ਕੋਤਵਾਲੀ ਸਾਹਿਬ, ਗੁ: ਫਤਿਹਗੜ੍ਹ ਸਾਹਿਬ ਗੁ; ਠੰਡਾ ਬੁਰਜ ਸਾਹਿਬ, ਗੁ: ਜੋਤੀ ਸਰੂਪ ਸਾਹਿਬ ਇਤਿਹਾਸਕ ਸਥਾਨਾਂ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਗ੍ਰੰਥੀ ਸਵਰਨ ਸਿੰਘ, ਦਿਲਬਾਗ ਸਿੰਘ, ਤਰਨਜੀਤ ਸਿੰਘ, ਰਾਮ ਉਤਮ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj