ਅਕਾਲ ਤਖ਼ਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਖਾਲਸਾ ਸਾਜਨਾ ਦਿਵਸ ਦੀ ਵਧਾਈ

ਅੰਮ੍ਰਿਤਸਰ (ਸਮਾਜ ਵੀਕਲੀ):  ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਖਾਲਸਈ ਰਹਿਣੀ ਦੇ ਧਾਰਨੀ ਬਣਨ ਲਈ ਪ੍ਰੇਰਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਰਾਹੀਂ ਖਾਲਸਾ ਸਾਜਨਾ ਦਿਵਸ ਦਾ ਇਤਿਹਾਸ ਦੱਸਿਆ ਅਤੇ ਸਿੱਖ ਭਾਈਚਾਰੇ ਨੂੰ ਇਸ ਦੀ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ 1699 ਈਸਵੀ ਦੀ ਵਿਸਾਖੀ ਵਾਲੇ ਦਿਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗ਼ੁਲਾਮੀ ਤੋਂ ਮੁਕਤ ਕਰ ਕੇ ਸਵੈਮਾਣ ਨਾਲ ਜਿਉਣ ਦਾ ਰਾਹ ਦਿਖਾਇਆ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਸਾਖੀ ਮੇਲਾ: ਤਖ਼ਤ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ
Next articleਪੰਜਾਬ ’ਚ ਕਣਕ ਦੀ ਖਰੀਦ ਮੁੜ ਸ਼ੁਰੂ