ਵੋਟਾਂ ਤੋਂ ਬਾਅਦ ਹੋਏ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨਤਮਸਤਕ
ਕਪੂਰਥਲਾ ,(ਕੌੜਾ)- ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਭਾਜਪਾ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਵੱਲੋਂ ਹਲਕਾ ਕਪੂਰਥਲਾ ਵਿੱਚ ਅਮਨ ਅਮਾਨ ਨਾਲ ਹੋਈਆਂ ਵੋਟਾਂ ਲਈ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਸ ਅਧਿਕਾਰੀਆਂ, ਸਰਕਾਰੀ ਅਧਿਕਾਰੀਆਂ, ਅਧਿਆਪਕਾਂ ਅਤੇ ਡਿਊਟੀ ਸਟਾਫ਼ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਅੱਜ ਵੋਟਾਂ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਤੇ ਪ੍ਰਮਾਤਮਾ ਦਾ ਵੀ ਵੋਟਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਦੇ ਨਾਲਧਮ ਧੰਨਵਾਦ ਕੀਤਾ ਤੇ ਆਪਣੀ ਇਤਿਹਾਸਕ ਜਿੱਤ ਲਈ ਵੀ ਅਰਦਾਸ ਕੀਤੀ । ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸਾਡੀ ਪਾਰਟੀ ਤੇ ਭਰੋਸਾ ਜਤਾਉਂਦਿਆਂ ਵੱਡੀ ਗਿਣਤੀ ਵਿੱਚ ਮੈਨੂੰ ਵੋਟਾਂ ਪਾਈਆਂ ਹਨ । ਜਿਨ੍ਹਾਂ ਦਾ ਮੈਂ ਦਿਲੋਂ ਰਿਣੀ ਹਾਂ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਹਲਕੇ ਦੇ ਲੋਕਾਂ ਨੇ ਸਾਡੀ ਪਾਰਟੀ ਦੇ ਸਿਧਾਂਤਾਂ ਅਤੇ ਵਿਚਾਰਧਾਰਾ ਤੇ ਮੋਹਰ ਲਗਾਈ ਹੈ। ਜਿਸ ਨੂੰ ਕਦੇ ਨਹੀਂ ਭੁੱਲਾਗਾਂ। ਅੰਤ ਵਿਚ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਅਤੇ ਸਤਿਕਾਰ ਤੋਂ ਇਲਾਵਾ ਪ੍ਰਸ਼ਾਸਨ ਅਤੇ ਮੀਡੀਆ ਦੀ ਭੂਮਿਕਾ ਵੀ ਸ਼ਲਾਘਾਯੋਗ ਰਹੀ ਹੈ। ਜਿਨ੍ਹਾਂ ਨੇ ਹਲਕੇ ਦੀਆਂ ਵੋਟਾਂ ਪਵਾਉਣ ਦੇ ਕੰਮ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly