ਨਵਾਂਸ਼ਹਿਰ , (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸੀਨੀਅਰ ਅਕਾਲੀ ਆਗੂ (ਪੁਨਰ ਸੁਰਜੀਤ ) ਜਥੇਦਾਰ ਸਿੰਘ ਦੋਭਾਲੀ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਹੈ। ਜਥੇਦਾਰ ਦੋਭਾਲੀ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਵਿੱਚ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਇਹ ਬੇਹੱਦ ਦੁਖਦਾਈ ਸਮਾਂ ਹੈ।
ਜਥੇਦਾਰ ਦੋਭਾਲੀ ਨੇ ਕਰਤਾ ਪੁਰਖ ਅੱਗੇ ਅਕਾਲ ਚਲਾਣਾ ਕਰ ਗਏ ਸ਼ਰਧਾਲੂਆ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ। ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਾਂ ਦੀ ਬਣਦੀ ਹਰ ਸੰਭਵ ਮਦਦ ਕਰਨ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



