ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਕਸਬਾ ਅੱਪਰਾ ਦੇ ਵਸਨੀਕ ਤੇ ਉੱਘੇ ਸਮਾਜ ਸੇਵਕ ਸ੍ਰੀ ਜਤਿੰਦਰ ਕੁਮਾਰ ਰਿੰਕੂ ਨੂੰ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋਂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਜਤਿੰਦਰ ਕੁਮਾਰ ਰਿੰਕੂ ਨੇ ਸਮੂਹ ਆਮ ਆਦਮੀ ਪਾਰਟੀ ਦੀ ਹਾਈਕਮਾਂਡ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਹਰਜੋਤ ਲੋਹਟੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨਾਂ ਅੱਗੇ ਕਿਹਾ ਕਿ ਉਹ ਖੱਤਰੀ ਅਰੋੜਾ ਭਾਈਚਾਰੇ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ। ਸ੍ਰੀ ਜਤਿੰਦਰ ਕੁਮਾਰ ਰਿੰਕੂ ਨੇ ਅੱਗੇ ਬੋਲਦਿਆਂ ਕਿਹਾ ਕਿ ਖੱਤਰੀ ਅਰੋੜਾ ਭਾਈਚਾਰੇ ਦੇ ਲੋਕਾਂ ਨੂੰ ਸਮਾਜ ਵਿੱਚ ਹੋਰ ਅੱਗੇ ਵਧਣ ਲਈ ਨਿਰੰਤਰ ਤੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






