HOME ਜਤਿੰਦਰ ਸਿੰਘ ਲਾਲੀ ਬਾਜਵਾ ਇੱਕ ਮਿਹਨਤੀ, ਇਮਾਨਦਾਰ ਅਤੇ ਪਾਰਟੀ ਨੂੰ ਸਮਰਪਿਤ ਆਗੂ...

ਜਤਿੰਦਰ ਸਿੰਘ ਲਾਲੀ ਬਾਜਵਾ ਇੱਕ ਮਿਹਨਤੀ, ਇਮਾਨਦਾਰ ਅਤੇ ਪਾਰਟੀ ਨੂੰ ਸਮਰਪਿਤ ਆਗੂ ਹਨ : ਬਰਿੰਦਰ ਸਿੰਘ ਪਰਮਾਰ

2
ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ( ਬਾਦਲ ) ਦੇ ਜਿਲ੍ਹਾ ਸਕੱਤਰ ਜਨਰਲ ਬਰਿੰਦਰ ਸਿੰਘ ਪਰਮਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ( ਬਾਦਲ ) ਹੁਸ਼ਿਆਰਪੁਰ ਤੋ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਰਿੰਦਰ ਸਿੰਘ ਪਰਮਾਰ ਨੇ ਲਾਲੀ ਬਾਜਵਾ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਉਨ੍ਹਾਂ ਦਾ ਮਾਨ ਵਧਾਇਆ। ਇਸ ਮੌਕੇ ਹਾਜ਼ਰ ਵਰਕਰਾਂ ਅਤੇ ਆਗੂਆਂ ਨੇ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਨਿਯੁਕਤੀ ਦਾ ਭਰਵਾਂ ਸਵਾਗਤ ਕੀਤਾ ਅਤੇ ਪਾਰਟੀ ਹਾਈਕਮਾਂਡ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ। ਉਹਨਾਂ ਕਿਹਾ ਕਿ ਜਤਿੰਦਰ ਸਿੰਘ ਲਾਲੀ ਬਾਜਵਾ ਇੱਕ ਮਿਹਨਤੀ ਅਤੇ ਪਾਰਟੀ ਨੂੰ ਸਮਰਪਿਤ ਆਗੂ ਹਨ। ਉਨ੍ਹਾਂ ਦੀ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤੀ ਨਾਲ ਜ਼ਿਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਫਾਂ ਵਿੱਚ ਨਵਾਂ ਜੋਸ਼ ਭਰਿਆ ਹੈ। ਉਹਨਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਨਗੇ ਅਤੇ ਵਰਕਰਾਂ ਦੀਆਂ ਉਮੀਦਾਂ ‘ਤੇ ਖ਼ਰੇ ਉਤਰਨਗੇ। ਉਹਨਾ ਕਿਹਾ ਕਿ ਅੱਜ ਉਨ੍ਹਾਂ ਦਾ ਸਨਮਾਨ ਕਰਨਾ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਮੈ ਹਾਈਕਮਾਂਡ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ, ਜਿਨ੍ਹਾਂ ਨੇ ਮੇਰੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਮੈਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਹਨਾਂ ਕਿਹਾ ਕਿ ਅੱਜ ਜੋ ਮੈਨੂੰ ਸਿਰੋਪਾਓ ਪਾ ਕੇ ਸਨਮਾਨ ਦਿੱਤਾ ਗਿਆ ਹੈ, ਇਹ ਮੇਰੇ ਲਈ ਖੁਸ਼ੀ ਦੀ ਗੱਲ ਹੈ । ਉਹਨਾਂ ਕਿਹਾ ਕਿ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਾਂਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਹਮੇਸ਼ਾ ਮੋਹਰੀ ਹੋ ਕੇ ਡਟਾਂਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਰਾਣਾ ਰਣਬੀਰ ਸਿੰਘ, ਸਰਬਜੀਤ ਸਿੰਘ ਬਡਵਾਲ, ਰਣਧੀਰ , ਪ੍ਰਭਜੋਤ ਸਿੰਘ ਸੈਬ ਆਦਿ ਹਾਜ਼ਰ ਸਨ |

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਰਾਈਨ ਬੋਰਡ ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਅਸਥਾਨ ਦੀ ਸਾਂਭ-ਸੰਭਾਲ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰੇਗਾ ਸੰਤ ਸਤਵਿੰਦਰ ਹੀਰਾ
Next articleਵਿਸ਼ੇਸ਼ ਬੱਚਿਆਂ ਦੀ ਭਲਾਈ ਲਈ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ : ਪਵਿੱਤਰ ਸਿੰਘ