• ਪਾਰਟੀ ਲਈ ਵਫ਼ਾਦਾਰ,ਇਮਾਨਦਾਰ ਅਤੇ ਮਿਹਨਤੀ ਆਗੂਆਂ ਨੂੰ ਅੱਗੇ ਲਿਆਉਣਾ ਸਮੇਂ ਦੀ ਲੋਡ਼ : ਐਡਵੋਕਟ ਸ਼ਮਸ਼ੇਰ ਭਾਰਦਵਾਜ
ਹੁਸ਼ਿਆਰਪੁਰ, (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵੱਲੋਂ ਟਕਸਾਲੀ ਅਕਾਲੀ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ ‘ਤੇ ਸੀਨੀਅਰ ਅਕਾਲੀ ਆਗੂ ਐਡਵੋਕਟ ਸ਼ਮਸ਼ੇਰ ਸਿੰਘ ਭਾਰਦਵਾਜ, ਅਤੇ ਹੋਰ ਅਕਾਲੀ ਆਗੂਆਂ ਨੇ ਲਾਲੀ ਬਾਜਵਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈਆਂ ਦਿੰਦਿਆਂ ਉਨ੍ਹਾਂ ਨੂੰ ਫੁੱਲਾਂ ਡਾ ਗੁਲਦਸਤਾ ਦੇਕੇ ਸਨਮਾਨ ਕੀਤਾ ਗਿਆ। ਇਸ ਸਮੇਂ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਕਿਹਾ ਕਿ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕੀਤਾ ਅਤੇ ਜਦੋਂ ਵੀ ਪਾਰਟੀ ’ਤੇ ਭੀੜ ਪਈ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦੇ ਮੋਢੇ ਨਾਲ ਮੋਢਾ ਲਗਾ ਕੇ ਸਾਥ ਦਿੱਤਾ । ਉਨ੍ਹਾਂ ਕਿਹਾ ਕਿ ਅਕਾਲੀ ਦਲ ਮੁੜ ਤੋਂ ਮਜਬੂਤ ਸਥਿਤੀ ਵੱਲ ਵੱਧ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਹੋਰ ਕਿਸੇ ਪਾਰਟੀ ਕੋਲੋ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸ ਸਮੇਂ ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ, ਉਨ੍ਹਾਂ ਕਿਹਾ ਕਿ ਪਾਰਟੀ ਅਤੇ ਵਰਕਰਾਂ ਦਰਮਿਆਨ ਇੱਕ ਕੜੀ ਦੀ ਭੂਮਿਕਾ ਨਿਭਾਈ ਜਾਵੇਗੀ। ਇਸ ਮੌਕੇ ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਨਿਯੁਕਤ ਹੋਣ ਤੇ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ। ਇਸ ਮੌਕੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਕਿਹਾ ਕਿ ਇਲਾਕੇ ਦੀ ਬੇਦਾਗ ਰਾਜਨੀਤਿਕ ਹਸਤੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਰਕਿੰਗ ਕਮੇਟੀ ਦਾ ਮੈਂਬਰ ਬਣਾਉਣ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਐਡਵੋਕੇਟ ਭਾਰਦਵਾਜ ਨੇ ਪਾਰਟੀ ਪ੍ਰਧਾਨ ਨੂੰ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਇਹੋ ਜਿਹੇ ਪਾਰਟੀ ਲਈ ਵਫ਼ਾਦਾਰ,ਇਮਾਨਦਾਰ ਅਤੇ ਮਿਹਨਤੀ ਆਗੂਆਂ ਨੂੰ ਅੱਗੇ ਲੈਕੇ ਆਉਣ ਦੀ ਅਪੀਲ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


