ਜਵੱਦੀ ਟਕਸਾਲ ਨਾਲ ਬਹੁਤ ਹੀ ਪ੍ਰੇਮ ਰੱਖਣ ਵਾਲੇ ਸ੍ਰ: ਪਰਮਜੀਤ ਸਿੰਘ ਖ਼ਾਲਸਾ ਜੀ ਦਾ ਦਿਹਾਂਤ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਅੱਜ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਦੌਰਾਨ ਬਾਬਾ ਜੀ ਨੇ ਦੱਸਿਆ ਕਿ ਜਵੱਦੀ ਟਕਸਾਲ ਨਾਲ ਬਹੁਤ ਹੀ ਪ੍ਰੇਮ ਰੱਖਣ ਵਾਲੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਸ੍ਰ: ਪਰਮਜੀਤ ਸਿੰਘ ਖਾਲਸਾ ਦਾ ਪਿਛਲੇ ਕੁੱਝ ਸਮੇਂ ਤੋਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਪਰ ਠੀਕ ਹੋਣ ਉਪਰੰਤ ਉਹ ਘਰ ਆ ਗਏ ਸੀ। ਕੱਲ੍ਹ ਦੇਰ ਰਾਤ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਤੇ ਹਸਪਤਾਲ ਵਿੱਚ ਅਕਾਲ ਪੁਰਖ ਵੱਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਸਾਨੂੰ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਗਏ । ਗੁਰੂ ਸਾਹਿਬ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਨਾਲ ਹੀ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਦਿਆਰਥੀ ਕੌਂਸਲ ਕਮੇਟੀ ਦੀ ਚੋਣ
Next articleਮ੍ਰਿਤਕ ਫੌਜੀ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ, ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਹਰ ਸੰਭਵ ਮਦਦ ਕੀਤੀ ਜਾਵੇਗੀ – ਐਡਵੋਕੇਟ ਸੋਹੀ