ਸਿੱਖਿਆ ਬਲਾਕ ਮਸੀਤਾਂ ਦੇ ਕੁੱਲ 21 ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ

ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਵੱਲੋਂ ਵਿਦਿਆਰਥੀਆਂ ਤੇ ਬਲਾਕ ਦੇ ਮਿਹਨਤੀ ਅਧਿਆਪਕਾਂ ਦੀ ਭਰਪੂਰ ਸ਼ਲਾਘਾ 
ਕਪੂਰਥਲਾ, (ਕੌੜਾ)- ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਦੀ ਯੋਗ ਅਗਵਾਈ ਹੇਠ ਸਿੱਖਿਆ ਬਲਾਕ ਮਸੀਤਾਂ (ਸੁਲਤਾਨਪੁਰ  ਲੋਧੀ-2) ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਵਿੱਚੋਂ ਕੁੱਲ 21 ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਵਿੱਚ ਇੱਕ ਨਵਾਂ ਕੀਰਤੀਮਾਨ ਪ੍ਰਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ  ਨੇ ਦੱਸਿਆ ਕਿ ਬਲਾਕ ਵਿੱਚ ਵੱਖ-ਵੱਖ ਸਕੂਲਾਂ ਜਿਹਨਾਂ ਵਿੱਚੋਂ ਕਲੱਸਟਰ ਡੜਵਿੰਡੀ ਦੇ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਸੇਚ ਦੀ ਵਿਦਿਆਰਥਣ ਰਜਵੰਤ ਕੌਰ , ਸਰਕਾਰੀ ਐਲੀਮੈਂਟਰੀ ਸਕੂਲ ਅੱਲ੍ਹਾ ਦਿੱਤਾ ਦੀ ਵਿਦਿਆਰਥਣ ਜਸਨੂਰ ਕੌਰ, ਸਰਕਾਰੀ ਐਲੀਮੈਂਟਰੀ ਸਕੂਲ ਕਮਾਲਪੁਰ ਦੀ ਵਿਦਿਆਰਥਣ ਮੁਸਕਾਨ ਤੇ ਸਰਕਾਰੀ ਐਲੀਮੈਂਟਰੀ ਸਕੂਲ ਭੌਰ ਦੀ ਵਿਦਿਆਰਥਣ ਰਾਜਦੀਪ ਕੌਰ , ਕਲੱਸਟਰ ਮੇਵਾ ਸਿੰਘ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਮੇਵਾ ਸਿੰਘ ਵਾਲਾ ਦੀ ਵਿਦਿਆਰਥਣ ਸਨਾ, ਸਰਕਾਰੀ ਐਲੀਮੈਂਟਰੀ  ਸਕੂਲ ਹੈਬਤਪੁਰ ਦੇ ਵਿਦਿਆਰਥੀ ਗੁਰਸਾਹਿਬ ਪ੍ਰੀਤ ਸਿੰਘ , ਕਲੱਸਟਰ ਸਰਕਾਰੀ ਐਲੀਮੈਂਟਰੀ ਸਕੂਲ ਮਹੁੱਬਲੀਪੁਰ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ, ਸਰਕਾਰੀ ਐਲੀਮੈਂਟਰੀ  ਸਕੂਲ ਨਸੀਰੇਵਾਲ ਦੇ ਵਿਦਿਆਰਥੀ ਜਸਮੀਤ ਸਿੰਘ ,ਕਲੱਸਟਰ ਸਰਕਾਰੀ ਐਲੀਮੈਂਟਰੀ ਸਕੂਲ ਬਿਧੀਪੁਰ ਅਧੀਨ ਆਉਂਦੇ ਸਕੂਲ ਖੋਖਰ ਜਦੀਦ ਦੀ ਵਿਦਿਆਰਥਣ ਰਾਧਿਕਾ , ਸਰਕਾਰੀ ਐਲੀਮੈਂਟਰੀ ਸਕੂਲ ਪੱਮਣ ਦੀ ਵਿਦਿਆਰਥਣ ਸਿਮਰਜੋਤ ਕੌਰ, ਕਲੱਸਟਰ ਸੁਲਤਾਨਪੁਰ ਲੋਧੀ ਕੁੜੀਆਂ ਅਧੀਨ ਆਉਂਦੇ ਸਕੂਲ ਸ਼ਾਹਜਪੁਰ ਦੇ ਵਿਦਿਆਰਥੀ ਅਰਮਾਨ ਸੋਹਲ, ਬਘੇਲ ਸਿੰਘ ਤੇ ਅਕਾਲ ਸੋਹਲ , ਸਰਕਾਰੀ ਐਲੀਮੈਂਟਰੀ ਸਕੂਲ ਸੁਲਤਾਨਪੁਰ ਲੋਧੀ ਲੜਕੀਆਂ ਦੇ ਤੇਜਿਸਜੀਤ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਦੇ ਵਿਦਿਆਰਥੀ ਹਰਨੂਰ ਸਿੰਘ, ਐਸਵੀਨ, ਦਲਜੀਤ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਡੇਰਾ ਸੈਯਦਾ ਦੇ ਵਿਦਿਆਰਥੀ ਸਿਮਰਨਪ੍ਰੀਤ ਕੌਰ, ਸਰਕਾਰੀ ਐਲੀਮੈਂਟਰੀ ਸਕੂਲ ਕਰਮਜੀਤਪੁਰ ਦੀ ਵਿਦਿਆਰਥਣ ਪ੍ਰਭਜੋਤ ਕੌਰ ,ਸਰਕਾਰੀ ਐਲੀਮੈਂਟਰੀ ਸਕੂਲ ਬੂਲਪੁਰ ਦੀ ਵਿਦਿਆਰਥਣ ਨਵਦੀਪ ਕੌਰ ਤੇ ਸਰਕਾਰੀ ਐਲੀਮੈਂਟਰੀ ਸਕੂਲ ਨੱਥੂਪੁਰ ਦੇ ਵਿਦਿਆਰਥੀ ਜੌਨ , ਨੇ ਜਵਾਹਰ ਨਵੋਦਿਆ ਵਿਦਿਆਲਾ ਦੀ ਪ੍ਰੀਖਿਆ ਪਾਸ ਕਰਕੇ ਜਿੱਥੇ ਆਪਣੇ ਮਾਪਿਆਂ ਸਕੂਲ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ ਹੈ। ਉੱਥੇ ਹੀ ਸਿੱਖਿਆ ਬਲਾਕ ਮਸੀਤਾਂ ਨੂੰ  ਵੀ ਜ਼ਿਲ੍ਹੇ ਦੇ ਮੋਹਰੀ ਸਿੱਖਿਆ ਬਲਾਕ ਵਿੱਚ ਸ਼ਾਮਿਲ ਕੀਤਾ ਹੈ। ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਨੇ ਜਵਾਹਰ ਨਵੋਦਿਆ ਪ੍ਰੀਖਿਆ ਪਾਸ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ, ਉਹਨਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਭਵਿੱਖ ਵਿੱਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ,ਅਧਿਆਪਕਾਂ ਨੂੰ ਪੂਰਨ ਤੌਰ ਤੇ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ  ਪ੍ਰੋਜੈਕਟ “ਸਮੱਰਥ” ਨੂੰ  ਵੀ ਜ਼ਿਲ੍ਹੇ ਦੀਆਂ ਮੋਹਰੀ ਸਫਾਂ ਵਿੱਚ ਸ਼ਾਮਿਲ ਕਰਨ ਲਈ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐੱਸ ਡੀ ਕਾਲਜ ਵਿਖੇ ਸੀਨੀਅਰ ਵਿਦਿਆਰਥਣਾਂ ਨੂੰ ਫੇਅਰਵੈੱਲ ਪਾਰਟੀ ਦਿੱਤੀ/ ਨਿਸ਼ੂ ਨੇ ਕੀਤਾ ਮਿਸ ਐੱਸ ਡੀ ਖ਼ਿਤਾਬ ‘ਤੇ ਕਬਜ਼ਾ
Next articleOmar Abdullah opposes any move to postpone polls in Anantnag-Rajouri LS seat