ਕਿਹਾ- ਪਾਰਟੀ ਤੇ ਪਰਿਵਾਰ ਨਾ ਪੂਰਾ ਹੋਣ ਵਾਲਾ ਘਾਟਾ ਪਿਆ
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )– ਪਿਛਲੇਂ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਪਿੰਡ ਬੱਛੂਆਂ ਵਿਖੇ ਜੀਤ ਰਾਮ ਦੇ ਪਰਿਵਾਰਕ ਵਲੋਂ ਅੰਤਿਮ ਅਰਦਾਸ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਿਗ੍ਰੇਡੀਅਰ ਰਾਜ ਕੁਮਾਰ ਸੀਨੀਅਰ ਆਗੂ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਅਤੇ ਪਾਰਟੀ ਦੇ ਬਲਾਕ ਕੋਆਰਡੀਨੇਟਰ ਜਸਵਿੰਦਰ ਸਿੰਘ, ਨੇ ਪਹੁੰਚ ਕੇ ਜੀਤ ਰਾਮ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ | ਉਨ੍ਹਾਂ ਕਿਹਾ ਕਿ ਜੀਤ ਰਾਮ ਦੇ ਚਲੇ ਜਾਣ ਨਾਲ ਪਰਿਵਾਰ ਦੇ ਨਾਲ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਸ਼ਸ਼ਿਸ ਕਰੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ | ਇਸ ਮੌਕੇ ਤੇ ਕੈਪਟਨ ਤਰਸੇਮ ਸਿੰਘ, ਜਸਵੀਰ ਸਿੰਘ, ਬਲਬੀਰ ਸਿੰਘ, ਰਵੀ ਕੁਮਾਰ, ਸੁਰਜੀਤ ਰਾਮ ਅਤੇ ਜੁਗਿੰਦਰ ਪਾਲ ਨੇ ਜੀਤ ਰਾਮ ਸੱਜਣਮਿੱਤਰ ਰਿਸ਼ਤੇਦਾਰ ਤੇ ਸਕੇ ਸਬੰਧੀ ਮੌਜੂਦ ਰਹੇ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



