HOME ਝੰਡੇਰ ਨੇ ਪੰਜਾਬ ਫੇਰੀ ਦੌਰਾਨ ਸੁਖਬੀਰ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਵਿਚਾਰੇ...

ਝੰਡੇਰ ਨੇ ਪੰਜਾਬ ਫੇਰੀ ਦੌਰਾਨ ਸੁਖਬੀਰ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਵਿਚਾਰੇ ਕਈ ਅਹਿਮ ਮੁੱਦੇ

ਕੈਪਸਨ:- ਪੰਜਾਬ ਫੇਰੀ ਦੌਰਾਨ ਯੂਕੇ ਦੇ ਅਕਾਲੀ ਆਗੂ ਮੁਖਤਿਆਰ ਸਿੰਘ ਝੰਡੇਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਚਰਚਾ ਕਰਦੇ ਹੋਏ। ਤਸਵੀਰ:- ਸੁਖਜਿੰਦਰ ਸਿੰਘ ਢੱਡੇ

* ਵਿਦੇਸਾ ਚ ਸ਼੍ਰੋਮਣੀ ਅਕਾਲੀ ਦਲ ਦੇ ਯੁਨਿਟ ਸਥਾਪਿਤ ਕਰਨ ਦੀ ਕੀਤੀ ਮੰਗ 

ਲੈਸਟਰ (ਇੰਗਲੈਂਡ),  (ਸਮਾਜ ਵੀਕਲੀ)  (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਵਸਦੇ ਪ੍ਰਮੁੱਖ ਅਕਾਲੀ ਆਗੂ ਸ. ਮੁਖਤਿਆਰ ਸਿੰਘ ਝੰਡੇਰ ਨੇ ਹਾਲ ਹੀ  ਚ ਪੰਜਾਬ ਫੇਰੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਸਬੰਧੀ ਜਿਥੇ ਵਿਸਥਾਰਪੂਰਵਕ ਚਰਚਾ ਕੀਤੀ ਉਥੇ ਵਿਦੇਸ਼ਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਯੂਨਿਟ ਸਥਾਪਿਤ ਕਰਨ ਦੀ ਮੰਗ ਕੀਤੀ।ਇਸ ਮੁਲਾਕਾਤ ਦੌਰਾਨ ਸ ਝੰਡੇਰ ਨੇ  ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਨਾਲ  ਨਾਲ ਵਿਦੇਸ਼ਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਯੂਨਿਟ ਸਥਾਪਿਤ ਕਰਕੇ ਵਿਦੇਸ਼ਾਂ ਵਿੱਚ ਵੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸ. ਮੁਖਤਿਆਰ ਸਿੰਘ ਝੰਡੇਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਆਪਣੇ ਵਤਨ ਨਾਲ ਦਿਲੀ ਨਾਤਾ ਰੱਖਦਾ ਹੈ, ਅਤੇ ਪੰਜਾਬ ਦੇ ਰਾਜਨੀਤਿਕ ਤੇ ਸਮਾਜਿਕ ਮਸਲਿਆਂ ਪ੍ਰਤੀ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਕਾਈਆਂ ਅਤੇ ਵਿਦੇਸ਼ਾਂ ਤੱਕ ਦੁਬਾਰਾ ਸਰਗਰਮ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਲੋਕਾਂ ਦਾ ਭਰੋਸਾ ਮਜ਼ਬੂਤ ਕੀਤਾ ਜਾ ਸਕੇ। ਸ ਮੁਖਤਿਆਰ ਸਿੰਘ ਝੰਡੇਰ ਕਿ ਇਸ ਮੁਲਾਕਾਤ ਦੌਰਾਨ ਸ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਪ੍ਰਵਾਸੀ ਸਿੱਖਾਂ ਅਤੇ ਪੰਜਾਬੀਆਂ ਦਾ ਯੋਗਦਾਨ ਹਮੇਸ਼ਾਂ ਹੀ ਕਾਬਿਲ-ਏ-ਸਤਾਇਸ਼ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ ਬਾਦਲ ਨੇ ਕਿਹਾ ਕਿ ਪਾਰਟੀ ਲੋਕ ਹਿੱਤ ਮੁੱਦਿਆਂ ਨੂੰ ਲੈ ਕੇ ਸੰਘਰਸ਼ਸ਼ੀਲ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ, ਕਿਸਾਨੀ ਸੰਬੰਧੀ ਚੁਣੌਤੀਆਂ ਅਤੇ ਪੰਜਾਬ ਦੀ ਅਰਥਵਿਵਸਥਾ ਮਜ਼ਬੂਤ ਕਰਨ ਲਈ ਪਾਰਟੀ ਵੱਲੋਂ ਵੱਖ-ਵੱਖ ਪੱਧਰਾਂ ‘ਤੇ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮੁਲਾਕਾਤ ਦੌਰਾਨ ਸ ਮੁਖਤਿਆਰ ਸਿੰਘ ਝੰਡੇਰ ਨੇ ਸ ਸੁਖਬੀਰ ਸਿੰਘ ਬਾਦਲ ਨੂੰ ਯੂ ਕੇ ਚ ਵਸਦੇ ਐਨ ਆਰ ਆਈਜ ਵੱਲੋਂ ਭਰੋਸਾ ਦਵਾਇਆ ਕੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਚ ਇੰਗਲੈਂਡ ਚ ਵਸਦੇ ਪ੍ਰਵਾਸੀ ਪੰਜਾਬੀ ਵੱਡੀ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਮੁੜ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਚ ਅਹਿਮ ਰੋਲ ਅਦਾ ਕਰਨਗੇ । ਇਸ ਮੌਕੇ ਤੇ ਹਾਜ਼ਰ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਦੀ ਇਕਜੁੱਟਤਾ ‘ਤੇ ਜ਼ੋਰ ਦਿੱਤਾ। ਸ. ਝੰਡੇਰ ਨੇ ਅੰਤ ਵਿੱਚ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਵਾਸੀ ਭਾਈਚਾਰਾ ਪੰਜਾਬ ਦੀ ਤਰੱਕੀ ਅਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਸੰਭਵ ਸਹਿਯੋਗ ਦਿੰਦਾ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleFrom Exile to Power: Bangladesh’s New Beginning
Next article*ਅਜੇ ਮੰਗਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਸ.ਭ.ਸ. ਨਗਰ ਵਿਖੇ ਕਾਂਗਰਸ ਪਾਰਟੀ ਨੂੰ ਮਿਲੀ ਮਜ਼ਬੂਤੀ*