ਅੱਪਰਾ, ਸਮਾਜ ਵੀਕਲੀ-ਨਜ਼ਦੀਕੀ ਪਿੰਡ ਖਾਨਪੁਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ ਜਿੰਦਰ ਖਾਨਪੁਰੀ ਸ੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਦੇ ਅਹੁਦੇ ਤੋਂ ਪ੍ਰਮੋਟ ਹੋ ਕੇ ਸ੍ਰੋਮਣੀ ਅਕਾਲੀ ਦਲ ਦੇ ਮੈਂਬਰ ਵਰਕਿੰਗ ਕਮੇਟੀ ਜਿਲਾ ਜਲੰਧਰ ਦਿਹਾਤੀ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਜਿੰਦਰ ਖਾਨਪੁਰੀ ਨੇ ਸ. ਪ੍ਰਕਾਸ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ, ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਦਲ, ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ, ਬਲਵੇਦ ਸਿੰਘ ਖਹਿਰਾ ਐਮ. ਐਲ. ਏ. ਹਲਕਾ ਫਿਲੌਰ ਤੇ ਗੁਰਪ੍ਰਤਾਪ ਸਿੰਘ ਵਡਾਲਾ ਐਮ. ਐਲ. ਏ. ਨਕੋਦਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਦੁਬਾਰਾ ਅਕਾਲੀ ਦਲ-ਬਸਪਾ ਦੀ ਸਰਕਾਰ ਬਣੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly