ਨਵੀਂ ਦਿੱਲੀ (ਸਮਾੲਜ ਵੀਕਲੀ): ਜਵਾਹਰ ਲਾਲ ਯੂਨੀਵਰਸਿਟੀ ਦੇ ਕਾਵੇਰੀ ਹੋਸਟਲ ’ਚ ਬੀਤੇ ਦਿਨ ਰਾਮਨੌਮੀ ਮੌਕੇ ਮੈੱਸ ’ਚ ਮਾਸਾਹਾਰੀ ਖਾਣਾ ਪਰੋਸੇ ਜਾਣ ਦੇ ਮੁੱਦੇ ’ਤੇ ਵਿਦਿਆਰਥੀਆਂ ਦੇ ਦੋ ਧੜਿਆਂ ਵਿਚਾਲੇ ਹੋਈ ਝੜਪ ਦੇ ਮਾਮਲੇ ’ਚ ਦਿੱਲੀ ਪੁਲੀਸ ਨੇ ਅੱਜ ਏਬੀਵੀਪੀ ਦੇ ਅਣਪਛਾਤੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਘਟਨਾ ’ਚ ਛੇ ਵਿਦਿਆਰਥੀ ਜ਼ਖ਼ਮੀ ਹੋਏ ਸਨ। ਇਸੇ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਵਿਦਿਆਰਥੀਆਂ ਨੂੰ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਇਸ ਹਿੰਸਾ ਦੇ ਰੋਸ ਵਜੋਂ ਅੱਜ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਨੇ ਦਿੱਲੀ ਪੁਲੀਸ ਦੇ ਹੈਡਕੁਆਰਟਰ ਦੇ ਬਾਹਰ ਰੋਸ ਮੁਜ਼ਾਹਰਾ ਕਰਦਿਆਂ ਪੁਲੀਸ ’ਤੇ ਵਿਦਿਆਰਥੀਆਂ ’ਤੇ ਤਸ਼ੱਦਦ ਕਰਨ ਦਾ ਦੋਸ਼ ਲਾਇਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly