(ਪੁਲਿਸ ਦੀਆਂ ਟੀਮਾਂ ਬਣਾ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ : ਡੀ ਐਸ ਪੀ ਮਾਨਵਜੀਤ ਸਿੰਘ ਸਿੱਧੂ)
ਮਾਲੇਰਕੋਟਲਾ- (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਮਾਲੇਰਕੋਟਲਾ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਧਮਕੀ ਭਰੀ ਈਮੇਲ ਮਿਲਣ ਦੀ ਸੂਚਨਾ ਉੱਪਰੰਤ, ਮਾਲੇਰਕੋਟਲਾ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਵੱਖ-ਵੱਖ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ।ਇਸ ਸਬੰਧੀ ਡੀ ਐਸ ਪੀ ਮਾਲੇਰਕੋਟਲਾ ਸ ਮਾਨਵਜੀਤ ਸਿੰਘ ਸਿੱਧੂ ਨੇ ਦੱਸਿਆ ਕੀ ਸ਼ਰਾਰਤੀ ਅਨਸਰਾਂ ਵੱਲੋਂ ਸਥਾਨਕ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਦੀ ਸੂਚਨਾ ਉੱਪਰੰਤ, ਮਾਲੇਰਕੋਟਲਾ ਪੁਲਿਸ ਦੀਆਂ ਟੀਮਾਂ ਵੱਲੋਂ ਅਦਾਲਤ ਕੰਪਲੈਕਸ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਐਂਟੀ ਸਾਬੋਟੇਜ ਜਾਂਚ ਮੁਹਿੰਮ ਚਲਾਈ ਗਈ। ਪੂਰੇ ਇਲਾਕੇ ਦੀ ਗਹਿਰਾਈ ਨਾਲ ਜਾਂਚ ਕਰਕੇ ਅਦਾਲਤ ਕੰਪਲੈਕਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ।ਮਲੇਰਕੋਟਲਾ ਪੁਲਿਸ ਜਨਤਾ ਦੀ ਸੁਰੱਖਿਆ ਲਈ ਹਮੇਸ਼ਾ ਚੌਕਸ ਹੈ।ਇਸ ਮੌਕੇ ਐਸ ਐਚ ਓ ਦਰਸ਼ਨ ਅਤੇ ਥਾਣੇਦਾਰ ਸੁਰਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



