
ਸ਼੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ( ਸੰਜੀਵ ਧਰਮਾਣੀ ) ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਮੈਡਮ ਇਸ਼ਾਨ ਚੌਧਰੀ ਜੀ ਦੀ ਰਹਿਨੁਮਾਈ ਹੇਠ ਸਾਂਝੀ ਸਿੱਖਿਆ ਸੰਸਥਾ ਵੱਲੋ ਵਿਦਿਅਕ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਅਧੀਨ ਸੈਂਟਰ ਢੇਰ ਅਤੇ ਜਿੰਦਵੜੀ ਦੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਦੀ ਇੱਕ ਸਾਂਝੀ ਮੀਟਿੰਗ ਕਮਿਊਨਿਟੀ ਸੈਂਟਰ ਅਗੰਮਪੁਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਪ੍ਰਾਇਮਰੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਪੰਚਾਇਤ ਦੇ ਯੋਗਦਾਨ ਅਤੇ ਹੋਰ ਸਹਿਯੋਗੀ ਪਹਿਲਕਦਮੀਆਂ ਬਾਰੇ ਵਿਚਾਰ ਚਰਚਾ ਕਰਨਾ, ਸਿੱਖਿਆ ਖੇਤਰ ਵਿੱਚ ਚੰਗੀ ਭੂਮਿਕਾ ਨਿਭਾ ਰਹੀਆਂ ਪੰਚਾਇਤਾਂ ਦੀ ਹੋਂਸਲਾ ਅਫਜ਼ਾਈ ਕਰਨਾ ਅਤੇ ਹੋਰ ਪੰਚਾਇਤਾਂ ਨੂੰ ਉਨ੍ਹਾਂ ਦੀ ਜ਼ਿੰਮੇਵਾਰੀਆਂ ਸੰਬੰਧੀ ਜਾਗਰੂਕ ਕਰਨਾ ਸੀ। ਇਸ ਚਰਚਾ ਵਿੱਚ 12 ਪੰਚਾਇਤਾਂ ਦੇ ਕੁੱਲ 23 ਨੁਮਾਇੰਦਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜਿਕਰਯੋਗ ਹੈ ਕਿ ਸਾਂਝੀ ਸਿੱਖਿਆ ਸੰਸਥਾ ਪਿੱਛਲੇ 6 ਸਾਲਾਂ ਤੋਂ ਪੰਜਾਬ ਦੇ ਵੱਖ ਵੱਖ ਜਿਲਿਆਂ ਦੇ ਪ੍ਰਾਇਮਰੀ ਸਿੱਖਿਆ ਦੇ ਸੁਧਾਰ ਲਈ ਅਧਿਆਪਕਾਂ, ਵਿਦਿਆਰਥੀਆਂ, ਸਕੂਲ ਪ੍ਰਬੰਧਕ ਕਮੇਟੀਆਂ ਅਤੇ ਪਿੰਡ ਦੀ ਪੰਚਾਇਤਾਂ ਨਾਲ ਮਿਲਕੇ ਜਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਮੀਟਿੰਗ ਦੀ ਸ਼ੁਰੁਆਤ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਵੱਲੋ ਸਾਰਿਆਂ ਦਾ ਸਵਾਗਤ ਕਰਦੇ ਹੋਏ ਕੀਤੀ ਗਈ| ਇਸ ਉਪਰੰਤ ਅੱਗੇ ਦੀ ਕਾਰਵਾਈ ਸਾਂਝੀ ਸਿੱਖਿਆ ਦੇ ਟੀਮ ਮੈਂਬਰ ਸਚਿਨ ਅਤੇ ਵਿਦਿਆ ਪਾਂਡੇ ਵੱਲੋਂ ਕੀਤੀ ਗਈ| ਇਸ ਦੌਰਾਨ ਵੱਖ ਵੱਖ ਪੰਚਾਇਤਾਂ ਦੇ ਵੱਲੋਂ ਸਿੱਖਿਆ ਦੇ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਾਂਝਾ ਕੀਤਾ ਅਤੇ ਪਿੰਡਾਂ ਤੇ ਸਕੂਲਾਂ ਵਿੱਚ ਸਾਫ-ਸਫਾਈ ਨੂੰ ਉਤਸ਼ਾਹ ਦੇਣ, ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣ, ਮਾਪਿਆਂ ਤੇ ਹੋਰ ਸਥਾਨਕ ਸੰਸਥਾਵਾਂ ਦਾ ਸਹਿਯੋਗ ਲੈਣ ਵਰਗੇ ਹੋਰ ਮੁੱਦਿਆਂ ਤੇ ਗੱਲਬਾਤ ਹੋਈ| ਮੀਟਿੰਗ ਦੇ ਅਖੀਰ ਵਿੱਚ ਸਾਰੇ ਮੈਂਬਰਾ ਵੱਲੋਂ ਸਾਂਝੀ ਸਿੱਖਿਆ ਦੇ ਇਸ ਉਪਰਾਲੇ ਦੀ ਸ਼ਲਾਂਘਾ ਕੀਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੇ ਪਿੰਡ ਦੀ ਸਿੱਖਿਆ ਦੇ ਸੁਧਾਰ ਲਈ ਹੋਰ ਉਤਸ਼ਾਹ ਨਾਲ ਕੰਮ ਕਰਨਗੇ। ਇਸ ਮੀਟਿੰਗ ਵਿੱਚ 12 ਪੰਚਾਇਤਾਂ ਦੇ ਨੁਮਾਇੰਦਿਆਂ ਸਮੇਤ ਸਾਂਝੀ ਸਿੱਖਿਆ ਟੀਮ ਵੱਲੋਂ ਗੁਰਚਰਨ ਸਿੰਘ, ਮਾਂਗੀ ਲਾਲ, ਗੁਰਪ੍ਰੀਤ ਸਿੰਘ, ਸਚਿਨ, ਗੁਰਪ੍ਰਤਾਪ ਸਿੰਘ, ਵਿਦਿਆ ਪਾਂਡੇ ਅਤੇ ਪੰਚਾਇਤ ਅਗੰਮਪੁਰ ਦੇ ਹੋਰ ਪਤਵੰਤੇ ਸੱਜਣ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj