ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਇੱਕ ਦਸੰਬਰ ਨੂੰ ਕੀਤੇ ਜਾ ਰਹੇ ਪ੍ਰੋਗਰਾਮ ਦੀ ਤਿਆਰੀ ਲਈ ਜਿਲਾ ਕਪੂਰਥਲਾ ਦੀ ਸਾਂਝਾ ਅਧਿਆਪਕ ਮੋਰਚੇ ਦੀ ਮੀਟਿੰਗ 23 ਨਵੰਬਰ 2024 ਨੂੰ ਕੈਮਰਾ ਬਾਗ ਕਪੂਰਥਲਾ ਵਿਖੇ 4 ਵਜੇ ਰੱਖੀ ਗਈ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਖਦਿਆਲ ਸਿੰਘ ਝੰਡ ਤੇ ਸੁਖਚੈਨ ਸਿੰਘ ਬੱਧਣ ਨੇ ਦੱਸਿਆ ਕਿ ਮੀਟਿੰਗ ਵਿੱਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਕਨਵੀਨਰ ਸਰਦਾਰ ਰਵਿੰਦਰਜੀਤ ਸਿੰਘ ਪੰਨੂ ਸਕੱਤਰ ਜਨਰਲ ਅਧਿਆਪਕ ਦਲ ਪੰਜਾਬ ਵਿਸ਼ੇਸ਼ ਤੌਰ ਤੇ ਮੀਟਿੰਗ ਵਿੱਚ ਪਹੁੰਚਣਗੇ।
ਝੰਡ ਤੇ ਬੱਧਣ ਨੇ ਕਿਹਾ ਕਿ ਸਾਂਝੇ ਅਧਿਆਪਕ ਮੋਰਚੇ ਵੱਲੋਂ ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕਰਨ ਸੰਬੰਧੀ ,ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਸੰਬੰਧੀ, ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕੀਤੀਆਂ ਜਾਣ, ਮਿਡਲ ਸਕੂਲਾਂ ਵਿੱਚੋਂ ਖਤਮ ਕੀਤੀਆਂ ਸਰੀਰਕ ਸਿੱਖਿਆ ਅਤੇ ਡਰਾਇੰਗ ਮਾਸਟਰ ਦੀਆਂ ਪੋਸਟਾਂ ਤੁਰੰਤ ਬਹਾਲ ਕੀਤੀਆਂ ਜਾਣ, ਵਿਭਾਗੀ ਤਰੱਕੀਆਂ ਤੁਰੰਤ ਕੀਤੀਆਂ ਜਾਣ, ਪਹਿਲੀ ਸਰਕਾਰ ਵੱਲੋਂ ਸੰਘਰਸ਼ਾਂ ਦੌਰਾਨ ਦਰਜ ਕੀਤੇ ਪੁਲਿਸ ਕੇਸ ਰੱਦ ਕੀਤੇ ਜਾਣ, 2011 ਵਿੱਚ ਲਾਗੂ ਕੀਤੀ ਉਚੇਰੀ ਗਰੇਡ ਪੇਅ ਬਹਾਲ ਕੀਤੀ ਜਾਵੇ, ਜਨਵਰੀ 2016 ਤੋਂ ਲਾਗੂ ਹੋਣ ਵਾਲੇ ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਸਮੇਤ ਏਸੀਪੀ ਸਬੰਧੀ ਜਾਰੀ ਕੀਤੀ, ਤਨਖਾਹ ਦੁਹਰਾਈ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ ,ਜਜੀਆ ਟੈਕਸ ਬੰਦ ਕੀਤਾ ਜਾਵੇ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਸਮੇਤ ਅਧਿਆਪਕਾਂ ਦੀਆਂ ਭੱਖਦੀਆਂ ਮੰਗਾਂ ਸਬੰਧੀ ਸਿੱਖਿਆ ਮੰਤਰੀ ਦੇ ਨਾਂਹ ਪੱਖੀ ਰਵੱਈਏ ਵਿਰੁੱਧ ਸਮੁੱਚੇ ਪੰਜਾਬ ਵਿੱਚ ਲਾਮਬੱਧੀ ਕਰਨ ਲਈ ਇੱਕ ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਸੰਕੇਤਕ ਰੋਸ ਪ੍ਦਰਸ਼ਨ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly