ਨੂਰਮਹਿਲ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ, ਇੰਚਾਰਜ ਮੁਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਪੱਤਰਕਾਰ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਹਲਕਾ ਨਕੋਦਰ ਦਾ ਮੀਡੀਆ ਕੋਆਰਡੀਨੇਟਰ ਲੱਗਣ ਤੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ, ਚੇਅਰਮੈਨ ਮਾਰਕੀਟ ਕਮੇਟੀ ਨਕੋਦਰ ਕਰਨੈਲ ਰਾਮ ਬਾਲੂ, ਚੇਅਰਮੈਨ ਮਾਰਕੀਟ ਕਮੇਟੀ ਨੂਰਮਹਿਲ ਲਖਵੀਰ ਸਿੰਘ ਸੀਰ, ਹਲਕਾ ਨਕੋਦਰ ਦੇ ਸਮੂਹ ਪੱਤਰਕਾਰ ਭਾਈਚਾਰੇ , ਸ਼ੁੱਭਚਿੰਤਕਾਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਪੇਸ਼ ਕੀਤੀ ਜਾ ਰਹੀ ਹੈ । ਗੁਰਪ੍ਰੀਤ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਪ ਪਾਰਟੀ ਦੀ ਆਹਲਾ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



