ਸਮਰਾਲਾ ਮਾਛੀਵਾੜਾ ਸਾਹਿਬ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :-ਸਥਾਨਕ ਪੱਤਰਕਾਰ ਅਤੇ ਲੋਕ ਸੇਵਾ ਮਿਸ਼ਨ ਸਮਰਾਲਾ ਦੇ ਚੇਅਰਮੈਨ ਰਾਮਦਾਸ ਬੰਗੜ ਦੇ ਸਤਿਕਾਰਯੋਗ ਪਿਤਾ ਹਰਨੇਕ ਸਿੰਘ ਬੰਗੜ ਨਮਿਤ ਸ਼ਰਧਾਜ਼ਲੀ ਸਮਾਰੋਹ ਕੈਂਸਰ ਵਰਗੀ ਨਾ–ਮੁਰਾਦ ਬਿਮਾਰੀ ਵਿਰੁੱਧ ਲਾਂਮਬੰਦ ਹੋਣ ਦਾ ਸੱਦਾ ਦੇ ਗਿਆ। ਸਮਾਰੋਹ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੰਘੇ ਦਿਨੀ ਲੋਕ ਸਭਾ ਵਿਚ ਇਕ ਰਿਪੋਰਟ ਕੈਂਸਰ ਸਬੰਧੀ ਪੇਸ਼ ਕੀਤੀ ਗਈ ਸੀ ਜਿਸ ਵਿਚ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਆਉਣ ਵਾਲੇ ਦੋ–ਤਿੰਨ ਸਾਲਾਂ ਵਿਚ ਇਹ ਨਾ–ਮੁਰਾਦ ਬਿਮਾਰੀ ਪੰਜਾਬ ਦੇ ਹਰ ਘਰ ਵਿਚ ਦਸਤਕ ਦੇਣ ਜਾ ਰਹੀ ਹੈ। ਇਸ ਲਈ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਪੰਜਾਬ ਨੂੰ ਇਸ ਬਿਮਾਰੀ ਦੀ ਰਾਜਧਾਨੀ ਬਣਨ ਤੋਂ ਰੋਕਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਚੰਡੀਗੜ ਦੀ ਤਰਜ਼ ‘ਤੇ ਪੰਜਾਬ ਦੇ ਲੋਕਾਂ ਲਈ ਵੀ ਸਾਫ਼–ਸੁਥਰੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੀ ਯੂਨੀਅਨ ਵੱਲੋਂ ਕੈਂਸਰ ਵਿਰੁੱਧ ਵੱਡਾ ਸੰਘਰਸ਼ ਉਲੀਕਿਆ ਜਾ ਰਿਹਾ ਹੈ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਰਬੰਸ ਸਿੰਘ ਮਾਣਕੀ ਨੇ ਕਿਹਾ ਕਿ ਹਰਨੇਕ ਸਿੰਘ ਬੰਗੜ ਇਕ ਮਿਹਨਤੀ ,ਇਮਾਨਦਾਰ ਅਤੇ ਕਿਰਤੀ ਇਨਸਾਨ ਸੀ ਜੋ ਆਉਣ ਵਾਲੀਆਂ ਪੀੜੀਆਂ ਲਈ ਇਕ ਚੰਗਾ ਸੁਨੇਹਾ ਛੱਡ ਕੇ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਅਤੇ ਬਸਪਾ ਆਗੂ ਕੁਲਵੰਤ ਸਿੰਘ ਮਹਿਤੋਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਗੱਲ ਨੂੰ ਪ੍ਰਮਾਣ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਇਸ ਤਰ੍ਹਾਂ ਦੀ ਜਾਨਲੇਵਾਂ ਬਿਮਾਰੀ ਵੱਲ ਧਿਆਨ ਦੇ ਕੇ ਲੋਕਾਂ ਦੀ ਜਾਨ ਬਚਾਉਣ ਲਈ ਕਦਮ ਪੁੱਟਣੇ ਚਾਹੀਦੇ ਹਨ।ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪਵਨਦੀਪ ਸਿੰਘ ਮਾਦਪੁਰ, ਚੇਅਰਮੈਨ ਮੇਜਰ ਸਿੰਘ ਬਾਲਿਓ, ਸਾਬਕਾ ਚੇਅਰਮੈਨ ਭਗਵਾਨ ਸਿੰਘ ਰੁਪਾਲੋਂ , ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ, ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ, ਸਾਬਕਾ ਪ੍ਰਧਾਨ ਗਿਆਨੀ ਮਹਿੰਦਰ ਸਿੰਘ ਭੰਗਲਾ, ਸਾਬਕਾ ਪ੍ਰਧਾਨ ਲਾਲਾ ਮੰਗਤ ਰਾਏ ਮਾਲਵਾ, ਸਾਬਕਾ ਜਿਲ੍ਹਾ ਮੈਂਬਰ ਬਰਜਿੰਦਰ ਸਿੰਘ ਬਬਲੂ ਲੋਪੋ, ਯਾਦਵਿੰਦਰ ਸਿੰਘ ਯਾਦੂ ਭੰਗਲਾਂ, ਸਾਬਕਾ ਚੇਅਰਮੈਨ ਸੁਖਵੀਰ ਸਿੰਘ ਪੱਪੀ,ਸਾਾਬਕਾ ਚੇਅਰਮੈਨ ਕੁਲਵਿੰਦਰ ਸਿੰਘ ਮਾਣੇਵਾਲ, ਮੈਨੇਜਰ ਗੁਰਦੀਪ ਸਿੰਘ ਕੰਗ ਬਰਵਾਲੀ, ਐਸਐਮਓ ਡਾ. ਤਾਰਿਕਜੋਤ ਸਿੰਘ, ਕੌਂਸਲਰ ਸਨੀ ਦੁਆ,ਜੌਨੀਗੁਰੋਂ, ਤੇਜਿੰਦਰ ਸਿੰਘ ਗਰੇਵਾਲ, ਰੂਪਮ ਗੰਭੀਰ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਐਡਵੋਕੇਟ ਬਿੰਨੀ ਬਵੇਜਾ, ਐਡਵੋਕੇਟ ਜਗਜੀਤ ਬਡੇਰਾ, ਨੀਰਜ ਸਿਹਾਲਾ, ਮਨਜੀਤ ਮੁੱਤੋ, ਗੁਰਪੀ੍ਰਤ ਬੇਦੀ ਸਮੇਤ ਇਲਾਕੇ ਭਰ ਦੀਆਂ ਰਾਜਨੀਤਿਕ , ਧਾਰਮਿਕ ਅਤੇ ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly