ਅੱਪਰਾ (ਜੱਸੀ) (ਸਮਾਜ ਵੀਕਲੀ)-ਕਸਬਾ ਅੱਪਰਾ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਸ. ਦਲਵਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੀ ਵੱਡੀ ਭਰਜਾਈ ਅਜੀਤ ਪਾਲ ਕੌਰ ਪਤਨੀ ਰਣਜੀਤ ਸਿੰਘ ਦਾ ਬੀਤੇਂ ਦਿਨ ਦੇਹਾਂਤ ਹੋ ਗਿਆ। ਉਹ ਪਿਛਲੇ ਚਾਰ ਮਹੀਨਿਆਂ ਤੋਂ ਪੈਨਕਰੀਟਾਈਟਸ ਬਿਮਾਰੀ ਤੋਂ ਪੀੜਤ ਸਨ। ਉਨਾਂ ਦੀ ਬੇਵਕਤੀ ਮੌਤ ’ਤੇ ਇਲਾਕੇ ਭਰ ਦੇ ਪੰਚਾਂ ਸਰਪੰਚਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਉਨਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਵੇ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨਾਂ ਨਮਿਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਮਿਤੀ 23 ਜੂਨ ਨੂੰ ਗੁਰੂਦੁਆਰਾ ਸਿੰਘ ਸਭਾ ਅੱਪਰਾ ਵਿਖੇ ਹੋਵੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly