HOME *ਪੱਤਰਕਾਰਾਂ ਅਤੇ ਆਰ ਟੀ ਆਈ ਐਕਟੀਵਿਸਟਾਂ ਤੇ ਕੇਸ ਬੋਲਣ ਦੀ ਆਜ਼ਾਦੀ ਤੇ...

*ਪੱਤਰਕਾਰਾਂ ਅਤੇ ਆਰ ਟੀ ਆਈ ਐਕਟੀਵਿਸਟਾਂ ਤੇ ਕੇਸ ਬੋਲਣ ਦੀ ਆਜ਼ਾਦੀ ਤੇ ਹਮਲਾ* *ਸਰਕਾਰ ਕੇਸ ਤੁਰੰਤ ਵਾਪਿਸ ਲਏ-ਡੀ. ਟੀ. ਐਫ਼.*

ਰਾਏਕੋਟ  (ਸਮਾਜ ਵੀਕਲੀ)  ( ਗੁਰਭਿੰਦਰ ਗੁਰੀ) ਮੁੱਖ ਮੰਤਰੀ ਦੇ ਜਪਾਨ ਦੌਰੇ ਦੌਰਾਨ ਪੰਜਾਬ ਵਿੱਚ ਹੈਲੀਕਾਪਟਰ ਦੀ ਹੋ ਰਹੀ ਵਰਤੋਂ ਨੂੰ ਲੈ ਕੇ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਮਨਿੰਦਰਜੀਤ ਸਿੱਧੂ, ਮਿੰਟੂ ਗੁਰੂਸਰੀਆ ਅਤੇ ਆਰ ਟੀ ਆਈ ਐਕਟੀਵਿਸਟ ਮਾਣਿਕ ਗੋਇਲ ਸਮੇਤ 10 ਪੱਤਰਕਾਰਾਂ ਉੱਪਰ ਭਗਵੰਤ ਮਾਨ ਸਰਕਾਰ ਵੱਲੋਂ ਕੇਸ ਦਰਜ਼ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ |ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜਿਲਾ ਲੁਧਿਆਣਾ ਦੇ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਇਹ ਕੇਸ ਦਰਜ਼ ਕਰਨਾ ਬੋਲਣ ਦੀ ਆਜ਼ਾਦੀ ਤੇ ਹਮਲਾ ਹੈ ਅਤੇ ਪੰਜਾਬ ਦੇ ਲੋਕ ਇਸਨੂੰ ਬਰਦਾਸ਼ਤ ਨਹੀਂ ਕਰਨਗੇ|ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਣ-ਐਲਾਨੀ ਐਮਰਜੇਂਸੀ ਵਰਗੇ ਹਾਲਾਤ ਬਣੇ ਹੋਏ ਹਨ |ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕ ਜਾ ਪੱਤਰਕਾਰ ਅਤੇ ਲੋਕਾਂ ਲਈ ਲੜ ਰਹੀਆਂ ਜਥੇਬੰਦੀਆਂ ਦੇ ਆਗੂਆਂ ਤੇ ਕੇਸ ਪਾ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ |ਆਗੂਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਡੱਕਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ|ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ , ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾ,ਸੰਯੁਕਤ ਸਕੱਤਰ ਗੁਰਪ੍ਰੀਤ ਖੰਨਾ, ਵਿਤ ਸਕੱਤਰ ਗੁਰਬਚਨ ਸਿੰਘ ਖੰਨਾ,ਪ੍ਰੈਸ ਸਕੱਤਰ ਹੁਸ਼ਿਆਰ ਸਿੰਘ ਮਾਛੀਵਾੜਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਆਪ ਦੀ ਸਰਕਾਰ ਬਣਨ ਤੋਂ ਪਹਿਲਾਂ ਰੈਲੀਆਂ ਚ ਬੋਲਦੇ ਸਮੇਂ ਲੋਕਾਂ ਨੂੰ ਸਵਾਲ ਪੁੱਛਣ ਬਾਰੇ ਕਹਿੰਦਾ ਹੁੰਦਾ ਸੀ ਪਰ ਹੁਣ ਸਰਕਾਰ ਬਣਨ ‘ਤੇ ਜੇ, ਕੋਈ ਸਵਾਲ ਕਰਦਾ ਹੈ ਤਾਂ ਉਸ ਉੱਪਰ ਕੇਸ ਪਾ ਦਿੱਤਾ ਜਾਂਦਾ ਹੈ|ਆਗੂਆਂ ਨੇ ਮੰਗ ਕੀਤੀ ਕਿ ਪੱਤਰਕਾਰਾਂ, ਸਮਾਜਿਕ ਕਾਰਕੁਨਾਂ ਅਤੇ ਜਥੇਬੰਦਕ ਆਗੂਆਂ ਉੱਪਰ ਪਾਏ ਕੇਸ ਤਰੰਤ ਵਾਪਿਸ ਲਏ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਲੋਕਾਂ ਦੇ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ|
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਾਏਕੋਟ ਵਿਖੇ ਤਿੰਨ ਰੋਜ਼ਾ ਟੂਰਨਾਮੈਂਟ ਦਾ ਉਦਘਾਟਨ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਅਕਾਲੀ ਆਗੂ ਬਿਕਰਮਜੀਤ ਸਿੰਘ ਖਾਲਸਾ ਵਲੋਂ ਸਾਂਝੇ ਤੌਰ ’ਤੇੇ ਕੀਤਾ ਗਿਆ
Next articleਨਵੇਂ ਸਾਲ ਦੀ ਆਮਦ ਤੇ ਇੰਗਲੈਂਡ ਚ ਹੋਈ ਭਾਰੀ ਬਰਫਬਾਰੀ