HOME ਜੇ.ਐਸ.ਟੀ. ਟਰੱਕ ਪਰਮਿਟ–ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੀ ਧਮਾਕੇਦਾਰ ਸ਼ੁਰੂਆਤ

ਜੇ.ਐਸ.ਟੀ. ਟਰੱਕ ਪਰਮਿਟ–ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੀ ਧਮਾਕੇਦਾਰ ਸ਼ੁਰੂਆਤ

ਮੋਗਾ, ਨੀਟਾ ਕਲੱਬ ਰਾਮਪੁਰ, ਘਵੱਦੀ ਅਤੇ ਏਕ ਨੂਰ ਅਕੈਡਮੀ ਤੇਹਿੰਗ ਵੱਲੋਂ ਜੇਤੂ ਸ਼ੁਰੂਆਤ

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.)– ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟ੍ਰਸਟ ਪਿੰਡ ਜਰਖੜ ਵੱਲੋਂ 16ਵਾਂ ਜੇ.ਐਸ.ਟੀ. ਟਰੱਕ ਪਰਮਿਟ, ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਅੱਜ ਧੂਮ ਧੜੱਕੇ ਨਾਲ ਜਰਖੜ ਖੇਡ ਸਟੇਡੀਅਮ ਵਿਖੇ ਸ਼ੁਰੂ ਹੋਇਆ।ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦਾ ਉਦਘਾਟਨ ਪਦਮ ਸ਼੍ਰੀ ਬਲਦੇਵ ਸਿੰਘ, ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਦਵਿੰਦਰ ਪਾਲ ਸਿੰਘ ਲਾਡੀ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ, ਅਮਰੀਕ ਸਿੰਘ ਮਿਨਹਾਸ ਏਆਈਜੀ, ਭੁਪਿੰਦਰ ਸਿੰਘ ਰੱਤੀਆਂ, ਪ੍ਰੋ: ਰਜਿੰਦਰ ਸਿੰਘ, ਹਰਦੀਪ ਸਿੰਘ ਬੀਰਮਪੁਰ, ਸੁਖਵਿੰਦਰ ਸਿੰਘ ਚੇਅਰਮੈਨ ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਅਤੇ ਹੋਰ ਪਤਵੰਤਿਆਂ ਨੇ ਗੁਬਾਰੇ ਉਡਾ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ। ਉਦਘਾਟਨੀ ਮੈਚ ਦੀਆਂ ਟੀਮਾਂ ਦੇ ਨਾਲ ਜਾਣ ਪਹਿਚਾਣ ਕੀਤੀ। ਇਸ ਮੌਕੇ ਸਾਹਿਬਜੀਤ ਸਿੰਘ ਸਾਬੀ ਚੇਅਰਮੈਨ ਬਲਾਕ ਸੰਮਤੀ ਡੇਹਲੋਂ,  ਇੰਸਪੈਕਟਰ ਜਸਪਾਲ ਸਿੰਘ, ਕੁਲਦੀਪ ਸਿੰਘ ਘਵੱਦੀ, ਰਛਪਾਲ ਸਿੰਘ ਨਾਗੀ, ਸੁਸ਼ੀਲ ਕੁਮਾਰ ਸੈਕਟਰੀ ਸਪੋਰਟਸ ਰੇਲਵੇ ਫਿਰੋਜ਼ਪੁਰ, ਗੁਰਸਤਿੰਦਰ ਸਿੰਘ ਪਰਗਟ, ਸੋਨੀ ਗਿੱਲ, ਸਰਪੰਚ ਅਮਰਿੰਦਰ ਸਿੰਘ ਬੁਲਾਰਾ, ਸ਼ਿੰਗਾਰਾ ਸਿੰਘ ਜਰਖੜ, ਤੇਜਿੰਦਰ ਸਿੰਘ ਜਰਖੜ, ਬੂਟਾ ਸਿੰਘ ਸਿੱਧੂ, ਦਲਵੀਰ ਸਿੰਘ ਜਰਖੜ, ਪਵਨਪ੍ਰੀਤ ਸਿੰਘ ਡੰਗੋਰਾ, ਰਘਵੀਰ ਸਿੰਘ ਡੰਗੋਰਾ, ਪਰਮਜੀਤ ਸਿੰਘ ਗਰੇਵਾਲ ਆਦਿ ਹੋਰ ਪ੍ਰਬੰਧਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦੇ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿੱਚ 16 ਟੀਮਾਂ ਹਿੱਸਾ ਲੈ ਰਹੀਆਂ ਹਨ । ਟੂਰਨਾਮੈਂਟ ਦਾ ਉਦਘਾਟਨੀ ਮੈਚ ਅੱਜ ਮੋਗਾ ਨੇ ਫਿਰੋਜ਼ਪੁਰ ਨੂੰ 5-2 ਗੋਲਾਂ ਨਾਲ ਹਰਾਇਆ। ਨੀਟਾ ਕਲੱਬ ਰਾਮਪੁਰ ਨੇ ਬਹੁਤ ਹੀ ਰੋਮਾਂਚਕ ਅਤੇ ਸੰਘਰਸ਼ ਪੂਰਨ ਮੁਕਾਬਲੇ ਵਿੱਚ ਅਮਰਗੜ੍ਹ ਸੈਂਟਰ ਨਾਲ 7-7 ਗੋਲਾਂ ਦੀ ਬਰਾਬਰੀ ਤੋਂ ਬਾਅਦ ਪੈਨਲਟੀ ਸ਼ੂਟ ਆਊਟ ਵਿੱਚ 3-1 ਗੋਲਾਂ ਨਾਲ ਜਿੱਤ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਜੂਨੀਅਰ ਵਰਗ ਦਾ ਮੁੱਢਲਾ ਮੈਚ ਐਚਟੀਸੀ ਸੈਂਟਰ ਰਾਮਪੁਰ ਅਤੇ ਘਵੱਦੀ ਸਕੂਲ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਘਵੱਦੀ ਸੈਂਟਰ 2-1 ਗੋਲਾਂ ਨਾਲ ਜੇਤੂ ਰਿਹਾ । ਏਕ ਨੂਰ ਅਕੈਡਮੀ ਤੇਹਿੰਗ ਨੇ ਅਮਰਗੜ੍ਹ ਹਾਕੀ ਸੈਂਟਰ ਨੂੰ 7-3 ਗੋਲਾਂ ਦੇ ਫਰਕ ਨਾਲ ਹਰਾਇਆ। ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਸੀਨੀਅਰ ਵਰਗ ਦੀਆਂ ਜੇਤੂ ਟੀਮਾਂ ਨੂੰ ਡੇਢ ਲੱਖ ਦੀ ਇਨਾਮੀ ਰਾਸ਼ੀ ਜੇ. ਐਸ.ਟੀ. ਟਰੱਕ ਪਰਮਿਟ ਦੇ ਐਮ.ਡੀ ਜੰਗਸ਼ੇਰ ਸਿੰਘ ਅਮਰੀਕਾ ਵਾਲਿਆਂ ਵੱਲੋਂ ਦਿੱਤੀ ਜਾਵੇਗੀ ਜਦ ਕਿ ਜੂਨੀਅਰ ਵਰਗ ਦੇ ਟੀਮਾਂ ਨੂੰ ਇਨਾਮੀ ਰਾਸ਼ੀ ਦੁਪਿੰਦਰ ਸਿੰਘ ਡਿੰਪੀ ਜਰਖੜ ਵੱਲੋਂ ਦਿੱਤੀ ਜਾਵੇਗੀ। ਸੀਨੀਅਰ ਵਰਗ ਦੀ ਚੈਂਪੀਅਨ ਟੀਮ ਨੂੰ 60 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ, ਓਲੰਪੀਅਨ ਪ੍ਰਿਥੀਪਾਲ ਸਿੰਘ ਰਨਿੰਗ ਹਾਕੀ ਟਰਾਫੀ ਅਤੇ ਸਰਵੋਤਮ ਖਿਡਾਰੀਆਂ ਨੂੰ ਟਾਪ ਕਲਾਸ ਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ । ਜਦ ਕਿ ਉਪ ਜੇਤੂ ਟੀਮ ਨੂੰ 40 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਅਤੇ ਤੀਸਰੇ ਨੰਬਰ ਤੇ ਆਉਣ ਵਾਲੇ ਟੀਮ ਨੂੰ 25 ਹਜ਼ਾਰ ਰੁਪਏ, ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 15 ਹਜ਼ਾਰ ਨਾਲ ਸਨਮਾਨਿਤ ਕੀਤਾ ਜਾਵੇਗਾ  ਸਬ ਜੂਨੀਅਰ ਵਰਗ ਦੀ ਜੇਤੂ ਟੀਮ ਨੂੰ ਜੇਤੂ ਰਨਿੰਗ ਟਰਾਫੀ ਅਤੇ 25,000 ਰੁਪਏ ਦੀ ਇਨਾਮੀ ਰਾਸ਼ੀ, ਉਪ ਜੇਤੂ ਟੀਮ ਨੂੰ 18 ਹਜ਼ਾਰ, ਤੀਸਰੇ ਨੰਬਰ ਤੇ ਆਉਣ ਵਾਲੇ ਟੀਮ ਨੂੰ 13 ਹਜ਼ਾਰ ਅਤੇ ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 10 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੀ.ਸੀ.ਐਮ.ਸਕੂਲ ਵੱਲੋਂ ਮਾਂ ਦਿਵਸ ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ
Next articleਭਾਜਪਾ ਦਫਤਰ ਬਲਾਚੌਰ ਵਿਖੇ ਬੰਗਾ ਤੋਂ ਆਪ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਭਾਜਪਾ ਜਿਲ੍ਹਾਂ ਪ੍ਰਧਾਨ ਲੱਕੀ ਨਾਲ ਹੋਏ ਹੱਥੋਂਪਾਈ