ਨਵਾਂਸ਼ਹਿਰ, (ਸਮਾਜ ਵੀਕਲੀ) (ਮਨੋਰੰਜਨ ਕਾਲੀਆ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਅਤੇ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼.ਭ.ਸ ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਾ.ਅਮਨਦੀਪ, ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦੀ ਅਗਵਾਈ ਹੇਠ ਮਿਤੀ 05.06.2026 ਨੂੰ ਨਿਊ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ । ਇਸ ਮੌਕੇ ਮਾਣਯੋਗ ਜੂਡੀਸ਼ੀਅਲ ਅਫਸਰਾਂ, ਜ਼ਿਲ੍ਹਾ ਅਟਾਰਨੀ, ਸ਼.ਭ.ਸ ਨਗਰ, ਚੀਫ, ਐਲ. ਏ.ਡੀ.ਸੀ.ਐਸ, ਬਾਰ ਐਸ਼ੋਸੀਅਨ ਪ੍ਰਧਾਨ, ਸ਼.ਭ.ਸ ਨਗਰ ਅਤੇ ਸੈਕਟਰੀ, ਬਾਰ ਐਸ਼ੋਸੀਅਨ, ਸ਼ਹੀਦ ਭਗਤ ਸਿੰਘ ਨਗਰ ਵੱਲੋ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿੱਚ ਨਿਊ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ ਵੱਖ ਤਰਾਂ ਦੇ ਫਲਦਾਰ ਅਤੇ ਛਾਂ ਦਾਰ 150 ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ । ਇਸ ਤੋਂ ਇਲਾਵਾ ਸਬ-ਡਵੀਜ਼ਨ ਬਲਾਚੌਰ ਕੋਰਟ, ਸ਼ਹੀਦ ਭਗਤ ਨਗਰ ਵਿਖੇ ਵੀ ਜੂਡੀਸ਼ੀਅਲ ਅਫਸਰਾਂ, ਬਾਰ ਐਸ਼ੋਸੀਅਨ ਵਾਈਸ ਪ੍ਰਧਾਨ, ਬਲਾਚੌਰ ਅਤੇ ਐਡਵੋਕੇਟਜ਼ ਵੱਲੋ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ਇਸ ਮੌਕੇ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਵੱਲੋ ਕਿਹਾ ਗਿਆ ਕਿ ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ । ਇਹ ਵਿਸ਼ਵ ਵਾਤਾਵਰਣ ਦਿਵਸ ਵਿਗੜ ਰਹੇ ਵਾਤਾਵਰਣ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਇੱਕ ਬਿਹਤਰ ਭਵਿੱਖ ਬਣਾਉਣ ਵਿੱਚ ਮਦਦ ਕਰਨ ਲਈ ਉਤਸ਼ਾਹਿਤ ਕਰਨ ਲਈ ਮਨਾਇਆ ਜਾਦਾ ਹੈ । ਇਸ ਤੋ ਇਲਾਵਾ ਉਹਨਾਂ ਨੇ ਕਿਹਾ ਕਿ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਸਾਰੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਸ ਤੋ ਇਲਾਵਾ ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਇੱਕ ਚੰਗੇ ਨਾਗਰਿਕਤਾ ਦਾ ਸਬੂਤ ਦਿੰਦੇ ਹੋਏ ਮਾਨਵਤਾ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਵਾਸਤੇ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਦੂਜਿਆ ਨੂੰ ਵੀ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ । ਇਸ ਮੌਕੇ ਹਰਭਜਨ ਸਿੰਘ, ਡੀਵੀਜ਼ਨਲ ਜੰਗਲਾਤ ਅਫਸ਼ਰ, ਸ੍ਰੀ ਰਾਹੁਲ ਕੁਮਾਰ, ਬਲਾਕ ਜੰਗਲਾਤ ਅਫਸਰ ਅਤੇ ਬਲਵਿੰਦਰ ਸਿੰਘ, ਬਲਾਕ ਜੰਗਲਾਤ ਅਫਸਰ ਮੌਜੂਦ ਸਨ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



