ਜਲਦ ਸੁਲਤਾਨਪੁਰ ਲੋਧੀ ਵਿਖੇ ਏਮਸ ਹਸਪਤਾਲ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ – ਸਾਹੀ
ਕਪੂਰਥਲਾ ,(ਕੌੜਾ)-ਵਿਧਾਨ ਸਭਾ ਚੋਣਾਂ 2022 ਦੀ ਕਾਊਂਟਿੰਗ ਸਟਾਫ ਦੀ ਟ੍ਰੇਨਿੰਗ ਦੇਖ ਕੇ ਮੈਨੂੰ ਬਹੁਤ ਖੁਸ਼ੀ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ,ਪੰਜਾਬ ਲੋਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਮਹਾਂ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਚਲਦੇ ਵਿਧਾਨ ਸਭਾ ਚੋਣਾਂ 2022 ਦੀਆਂ ਟ੍ਰੇਨਿੰਗ ਵਾਲੀਆਂ ਮਸ਼ੀਨਾਂ ਰਾਹੀਂ ਕਾਊਂਟਿੰਗ ਸਟਾਫ ਨੂੰ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਕਪੂਰਥਲਾ ਵਿਖੇ 9 ਮਾਰਚ ਨੂੰ ਹੋ ਰਹੀ ਟ੍ਰੇਨਿੰਗ ਨੂੰ ਦੇਖਣ ਲਈ ਵੱਖ ਵੱਖ ਪਾਰਟੀਆਂ ਦੇ ਸੱਦੇ ਪੋਲਿੰਗ ਏਜੰਟ ਤੇ ਉਮੀਦਵਾਰਾਂ ਨੂੰ ਦਿੱਤੇ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਸੱਦੇ ਦੇ ਚਲਦੇ ਉਕਤ ਟ੍ਰੇਨਿੰਗ ਦੇਖਣ ਤੋਂ ਬਾਅਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਦੀਆਂ ਵੋਟਾਂ ਦੀ ਕਾਊਂਟਿੰਗ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਕੀਤੇ ਪ੍ਰਬੰਧ ਸ਼ਲਾਘਾਯੋਗ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਨੂੰ ਦੇਖ ਕੇ ਮੈਨੂੰ ਪੂਰਾ ਯਕੀਨ ਹੈ ਕਿ ਵੋਟਾਂ ਦੀ ਗਿਣਤੀ ਪੂਰਨ ਰੂਪ ਵਿੱਚ ਸਹੀ ਢੰਗ ਤੇ ਪਾਰਦਰਸ਼ੀ ਤਰੀਕੇ ਨਾਲ ਹੋਵੇਗੀ । ਜਿਸ ਨਾਲ ਕਿਸੇ ਵੀ ਪਾਰਟੀ ਜਾਂ ਉਸ ਤੇ ਉਮੀਦਵਾਰ ਨੂੰ ਇਨ੍ਹਾਂ ਵੋਟਾਂ ਦੀ ਗਿਣਤੀ ਤੇ ਕੋਈ ਵੀ ਸ਼ੱਕ ਜ਼ਾਹਰ ਕਰਨ ਦਾ ਮੌਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਹੀਂ ਦਿੱਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ਤੇ ਨਤੀਜਿਆਂ ਨੂੰ ਅਪਡੇਟ ਕਰਨ ਦੇ ਢੰਗ ਤੇ ਇਸ ਦੇ ਨਾਲ ਮੀਡੀਆ ਕਰਮੀਆਂ ਲਈ ਲਗਾਈ ਵੱਡੀ ਸਕ੍ਰੀਨ ਦੀ ਵੀ ਭਰਪੂਰ ਸ਼ਲਾਘਾ ਕੀਤੀ।
ਇਸ ਦੌਰਾਨ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਕਿਹਾ ਕਿ ਜਿਥੇ ਵੱਖ ਵੱਖ ਚੈਨਲਾਂ ਵੱਲੋਂ ਚੋਣ ਸਰਵੇਖਣਾਂ ਤਹਿਤ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਦਿਖਾਏ ਜਾਣ ਦੇ ਚਲਦੇ ਅਫ਼ਸਰਸ਼ਾਹੀ ਨੂੰ ਚਿਤਾਵਨੀ ਦਿੱਤੀ ਕਿ ਜੋ ਅਫ਼ਸਰਸ਼ਾਹੀ ਅਤੇ ਵੱਡੇ ਵੱਡੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲ ਭੱਜ ਦੌੜ ਕਰ ਰਹੇ ਹਨ । ਉਹ ਇਸ ਤੋਂ ਗੁਰੇਜ਼ ਕਰਨ। ਕਿਉਂਕਿ ਕੱਲ ਨਤੀਜਿਆਂ ਤੋਂ ਬਾਅਦ ਜਿੱਥੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੇ ਪੰਜਾਬ ਲੋਕ ਕਾਂਗਰਸ ਦਾ ਮਹਾਂ ਗੱਠਜੋੜ ਆਪਣਾ ਆਖ਼ਰੀ ਛੱਕਾ ਮਾਰ ਕੇ ਇਹ ਸਰਕਾਰ ਬਣਾਏਗਾ। ਉੱਥੇ ਹੀ ਬੀਤੇ ਕੱਲ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਕੈਪਟਨ ਅਮਰਿੰਦਰ ਦੇ ਘਰ ਕੀਤੇ ਗਏ ਲੰਚ ਇਹ ਗੱਲ ਪੂਰੀ ਤਰ੍ਹਾਂ ਤੈਅ ਹੋ ਚੁੱਕੀ ਹੈ ਕਿ ਪੰਜਾਬ ਅੰਦਰ ਮਹਾਂ ਗੱਠਜੋੜ ਦੀ ਸਰਕਾਰ ਹਰ ਹਾਲਤ ਵਿੱਚ ਬਣੇਗੀ। ਇਸ ਦੌਰਾਨ ਹੀ ਉਨ੍ਹਾਂ ਵੱਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਸੁਖਦੇਵ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਵੀ ਪੰਜਾਬ ਅੰਦਰ ਮਹਾਂ ਗੱਠਜੋੜ ਦੀ ਸਰਕਾਰ ਬਣਨ ਦੇ ਪੂਰਨ ਸੰਕੇਤ ਦਿੱਤੇ ਹਨ । ਉਹਨਾਂ ਕਿਹਾ ਕਿ ਸੁਖਦੇਵ ਸਿੰਘ ਢੀਡਸਾ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਮਹਾ ਗਠਜੋੜ ਦੀ ਸਰਕਾਰ ਬਣਨ ਤੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਏਮਸ ਹਸਪਤਾਲ ਦਾ ਉਦਘਾਟਨ ਕਰਨਗੇ।
ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਕਰੇਨ ਤੋਂ ਵਾਪਸ ਆ ਰਹੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਦੀ ਸਰਕਾਰ ਨੂੰ ਨਿੰਦਣ ਦੀ ਬਜਾਏ ਉਨ੍ਹਾਂ ਦਾ ਧੰਨਵਾਦ ਕਰਨ ,ਕਿਉਂਕਿ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਯੂਕਰੇਨ ਚੋਂ ਵਾਪਸ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਕਿਸੇ ਵੀ ਕਿਸਮ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੀ ਰਹਿੰਦੀ ਪੜ੍ਹਾਈ ਉਸੇ ਤਰ੍ਹਾਂ ਹੀ ਭਾਰਤ ਵਿੱਚ ਮੁਫ਼ਤ ਪੂਰੀ ਕਰਵਾਈ ਜਾਵੇਗੀ । ਇਸ ਮੌਕੇ ਤੇ ਜਤਿੰਦਰਪਾਲ ਸਿੰਘ ਸਾਹੀ ,ਜਸਬੀਰ ਸਿੰਘ ਗੋਪੀਪੁਰ, ਹਰਜਿੰਦਰ ਸਿੰਘ ਨਿੰਦਾ ਸ਼ਾਲਾਪੁਰ, ਧਰਮਵੀਰ ਸਿੰਘ ਵਿੱਕੀ, ਰਾਜਬੀਰ ਸਿੰਘ ਰਾਜੂ, ਡਾ ਜ਼ਮੀਨ ਖ਼ਾਨ ਮੰਗੂਪੁਰ, ਓਮ ਪ੍ਰਕਾਸ਼ ਡੋਗਰਾ ਪ੍ਰਧਾਨ ਬੀ ਜੇ ਪੀ, ਪਿਆਰਾ ਸਿੰਘ ਪਾਜੀਆਂ, ਪ੍ਰੇਮ ਕੁਮਾਰ ਭਗਤ ,ਦੀਪਕ ਕੁਮਾਰ ,ਗੁਰਮੇਲ ਸਿੰਘ ਪੱਡਾ ਖੀਰਾਂਵਾਲੀ, ਕਮਲਜੀਤ ਸਿੰਘ ਸਾਬੀ ,ਕਸ਼ਮੀਰ ਸਿੰਘ ਨੂਰਪੁਰ, ਰਮਨ ਜੈਨ ਆਦਿ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly