ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਜੂਨ 1984 ਚ ਉਸ ਵੇਲੇ ਦੀ ਮੌਜੂਦਾ ਸਰਕਾਰ ਵੱਲੋਂ ਸ੍ਰੀ ਆਕਾਲ ਤਖਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਉੱਪਰ ਕੀਤੇ ਗਏ ਫੌਜੀ ਕਾਰਵਾਈ ਦੌਰਾਨ ਸ਼ਹੀਦ ਹੋਏ ਸ਼ਹੀਦ ਸਿੰਘਾਂ ਦੀ 40ਵੀ ਸ਼ਹੀਦੀ ਵਰੇਗੰਢ ਮਨਾਉਣ ਲਈ ਵਿਸ਼ੇਸ਼ ਤੌਰ ਤੇ ਇੰਗਲੈਂਡ ਫੇਰੀ ਤੇ ਆਏ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਧੁੰਮਾਂ ਵੱਲੋਂ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਸਮੇਤ ਵੱਖ ਵੱਖ ਗੁਰੂ ਘਰਾਂ ਚ ਕਥਾ ਕਰਕੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ।ਇਸ ਮੌਕੇ ਤੇ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਦੇ ਪ੍ਰਧਾਨ ਸ ਰਾਜਮਨਵਿੰਦਰ ਸਿੰਘ ਰਾਜਾ ਕੰਗ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ ਰਾਜਮਨਵਿੰਦਰ ਸਿੰਘ ਰਾਜਾ ਕੰਗ ਨੇ ਇੰਗਲੈਂਡ ਦੀਆਂ ਸੰਗਤਾਂ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਧੁੰਮਾਂ ਨੂੰ ਇੰਗਲੈਂਡ ਆਉਣ ਤੇ ਜੀ ਆਇਆਂ ਆਖਿਆ ਗਿਆ ਅਤੇ ਦਮਦਮੀ ਟਕਸਾਲ ਅਤੇ ਸੰਤ ਸਮਾਜ ਨੂੰ ਇੰਗਲੈਂਡ ਦੀਆਂ ਸੰਗਤਾਂ ਵੱਲੋਂ ਹਰੇਕ ਤਰ੍ਹਾਂ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਚ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਚ ਸੰਗਤਾਂ ਹਾਜ਼ਿਰ ਹੋਈਆ।ਇਸ ਮੌਕੇ ਤੇ ਇੰਗਲੈਂਡ ਭਰ ਚੋਂ ਵੱਡੀ ਗਿਣਤੀ ਚ ਵਿਦਆਰਥੀ ਵੀ ਹਾਜ਼ਿਰ ਸਨ। ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ ਰਾਜਮਨਵਿੰਦਰ ਸਿੰਘ ਰਾਜਾ ਕੰਗ ਦੇ ਗ੍ਰਹਿ ਵਿਖੇ ਵੱਡੀ ਗਿਣਤੀ ਚ ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਧੁੰਮਾਂ ਵੱਲੋਂ ਸੰਬੋਧਨ ਕੀਤਾ ਗਿਆ।ਇਸ ਮੌਕੇ ਤੇ ਵੱਡੀ ਗਿਣਤੀ ਚ ਪੁੱਜੀਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly