ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਜੂਨ ਮਹੀਨੇ ਦੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਇਲਾਕੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਕਾਠਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਬੇਹੱਦ ਪੁਖ਼ਤਾ ਅਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਵਿਸ਼ੇਸ਼ ਗੱਲਬਾਤ ਕਰਦਿਆਂ ਥਾਣਾ ਕਾਠਗੜ੍ਹ ਦੇ ਐਸ.ਐਚ.ਓ. ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਇਲਾਕੇ ਅੰਦਰ ਪੁਲਿਸ ਵੱਲੋਂ ਪੂਰੀ ਤਰ੍ਹਾਂ ਮੁਸਤੈਦੀ ਵਰਤੀ ਜਾ ਰਹੀ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਇੱਕ ਗਤੀਵਿਧੀ ‘ਤੇ ਬੇਹੱਦ ਪੈਨੀ ਅੱਖ ਰੱਖੀ ਜਾ ਰਹੀ ਹੈ ਤਾਂ ਜੋ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਰਹਿ ਜਾਵੇ। ਐਸ.ਐਚ.ਓ. ਅਭਿਸ਼ੇਕ ਸ਼ਰਮਾ ਨੇ ਅੱਗੇ ਦੱਸਿਆ ਕਿ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਲਾਕੇ ਦੇ ਮੁੱਖ ਹਾਈਟੈਕ ਨਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ, ਜਿੱਥੇ ਪੁਲਿਸ ਮੁਲਾਜ਼ਮਾਂ ਵੱਲੋਂ ਦਿਨ-ਰਾਤ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਹਾਈਟੈਕ ਨਾਕੇ ਅਤੇ ਹੋਰਨਾਂ ਸੰਵੇਦਨਸ਼ੀਲ ਪੁਆਇੰਟਾਂ ਤੋਂ ਲੰਘਣ ਵਾਲੇ ਹਰ ਤਰ੍ਹਾਂ ਦੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ ਵਿੱਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜੇਕਰ ਕੋਈ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦਿਖਾਈ ਦੇਵੇ, ਤਾਂ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਜਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



