ਨਵੀਂ ਦਿੱਲੀ (ਸਮਾਜ ਵੀਕਲੀ) : ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਇਥੇ ਜਸਟਿਸ ਰਾਜੇਸ਼ ਬਿੰਦਲ ਅਤੇ ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਸ ਨਾਲ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 34 ਹੋ ਗਈ ਹੈ। ਸੁਪਰੀਮ ਕੋਰਟ ਕੰਪਲੈਕਸ ਵਿੱਚ ਸਹੁੰ ਚੁੱਕ ਸਮਾਗਮ ਹੋਇਆ। ਸੁਪਰੀਮ ਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਜਸਟਿਸ ਬਿੰਦਲ ਅਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਸਨ, ਜਦੋਂ ਕਿ ਜਸਟਿਸ ਅਰਵਿੰਦ ਕੁਮਾਰ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਸਨ।