ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼ਹੀਦ ਸਿਪਾਹੀ ਬਲਜਿੰਦਰ ਸਿੰਘ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਗੁੱਲਪੁਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਦਿਨੋਂ-ਦਿਨ ਤਰੱਕੀ ਕਰ ਰਿਹਾ ਹੈ। ਸਕੂਲ ਵੈੱਲਫੇਅਰ ਕਮੇਟੀ ਦੀ ਅਗਵਾਈ ਹੇਠ ਪਿਛਲੇ ਕੁਝ ਸਾਲਾਂ ਵਿੱਚ ਸਕੂਲ ਦੀ ਬੁਨਿਆਦੀ ਢਾਂਚਾ ਅਤੇ ਪੜ੍ਹਾਈ ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਕੜੀ ਤਹਿਤ ਕਾਕਾ ਸ਼ੋਕਰ, ਯੂ.ਐੱਸ.ਏ ਅਤੇ ਬਲਿਹਾਰ ਸਿੰਘ ਖ਼ਾਲਸਾ ਜੋ ਕਿ ਸਵ: ਸ. ਸਾਧੂ ਸਿੰਘ ਸੈਕਟਰੀ ਦੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਵੱਲੋਂ ਸਕੂਲ ਲਈ 20,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਦਾਨੀ ਸੱਜਣਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਵਧੀਆ ਸਹੂਲਤਾਂ ਦੇ ਹੱਕਦਾਰ ਹਨ। ਉਨ੍ਹਾਂ ਦੀ ਇਹ ਕੋਸ਼ਿਸ਼ ਸਕੂਲ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਾਹੌਲ ਦੇਣ ਲਈ ਹੈ। ਇਸ ਮੌਕੇ ਸਕੂਲ ਸਟਾਫ ਵਿੱਚੋਂ ਮੈਡਮ ਸਨੇਹ ਲਤਾ, ਮੈਡਮ ਅਮਰਜੀਤ ਕੌਰ, ਮਹਿੰਦਰ ਕੌਰ, ਬਿਮਲਾ ਦੇਵੀ, ਸੰਤੋਸ਼ ਰਾਣੀ ਅਤੇ ਐੱਸ.ਐੱਮ.ਸੀ ਮੈਂਬਰ ਕੁਲਦੀਪ ਸਿੰਘ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਨੇ ਦਾਨੀ ਸੱਜਣਾਂ ਦਾ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸਕੂਲ ਮੁਖੀ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਪਿੰਡ ਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਸਦਕਾ ਹੀ ਸਕੂਲ “ਸਮਾਰਟ ਸਕੂਲ” ਬਣ ਸਕਿਆ ਹੈ। ਕਲਾਸਰੂਮਾਂ ਦੀ ਮੁਰੰਮਤ, ਫਰਨੀਚਰ, ਡਿਜੀਟਲ ਸਿੱਖਿਆ ਅਤੇ ਬਾਗਬਾਨੀ ਦੇ ਕੰਮ ਦਾਨੀਆਂ ਦੀ ਮਦ ਨਾਲ ਹੀ ਸੰਭਵ ਹੋਏ ਹਨ। ਐੱਸ.ਐੱਮ.ਸੀ ਮੈਂਬਰ ਕੁਲਦੀਪ ਸਿੰਘ ਨੇ ਕਿਹਾ ਕਿ ਦਿੱਤੀ ਗਈ ਰਾਸ਼ੀ ਨੂੰ ਵਿਦਿਆਰਥੀਆਂ ਦੀਆਂ ਲੋੜਾਂ ਮੁਤਾਬਕ ਖਰਚ ਕੀਤਾ ਜਾਵੇਗਾ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਦਾਨੀ ਸੱਜਣਾਂ ਦੀ ਇਸ ਮਦ ਦਾ ਮੁੱਲ ਪਾ ਕੇ ਮਿਹਨਤ ਨਾਲ ਪੜ੍ਹਨ। ਪਿੰਡ ਵਾਸੀਆਂ ਨੇ ਵੀ ਦਾਨੀ ਸੱਜਣਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਦਾਹਰਨਾਂ ਨਾਲ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਵਧਦਾ ਹੈ। ਸਕੂਲ ਸਟਾਫ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜ ਸੇਵੀ ਲੋਕ ਅੱਗੇ ਆਉਂਦੇ ਰਹਿਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


