ਕਾਕੜ ਕਲਾਂ ਨੇ ਸੁਸ਼ੀਲ ਰਿੰਕੂ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ

ਫੋਟੋ ਕੈਪਸਨ:- ਜਲੰਧਰ ਲੋਕ ਸਭਾ ਦੇ ਐਮ ਪੀ ਸੁਸ਼ੀਲ ਕੁਮਾਰ ਰਿੰਕੂ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੰਦੇ ਹੋਏ ਰਤਨ ਸਿੰਘ ਕਾਕੜ ਕਲਾਂ। ਤਸਵੀਰ ਸੁਖਵਿੰਦਰ ਸਿੰਘ ਰੂਪਰਾ

ਮਹਿਤਪੁਰ (ਸਮਾਜ ਵੀਕਲੀ) (ਸੁਖਵਿੰਦਰ ਖਿੰਡਾ)- ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਨੇ ਜਲੰਧਰ ਜ਼ਿੰਮਨੀ ਚੌਣ ਵਿਜੇਤਾ ਐਮ ਪੀ ਸੁਸ਼ੀਲ ਰਿੰਕੂ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸੁਸ਼ੀਲ ਰਿੰਕੂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਦੋਨਾਂ ਨੇਤਾਵਾਂ ਨੇ ਲੋਕ ਸਭਾ ਹਲਕਾ ਜਲੰਧਰ ਦੇ ਵਿਕਾਸ ਅਤੇ ਵਿਧਾਨ ਸਭਾ ਹਲਕਾ ਸ਼ਾਹਕੋਟ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸੁਸ਼ੀਲ ਰਿੰਕੂ ਨੇ ਜਲੰਧਰ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਬਹੁਤ ਜਲਦ ਜਲੰਧਰ ਸ਼ਹਿਰ ਦਾ ਵਿਕਾਸ ਕਰਕੇ ਨਗੀਨੇ ਵਾਗ ਚਮਕਾਇਆ ਜਾਵੇਗਾ। ਇਸ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਚਨਬੱਧ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਹਿਲਵਾਨ ਖਿਡਾਰਨਾਂ ਅਤੇ ਡਾ. ਨਵਸ਼ਰਨ ਦੇ ਹੱਕ ‘ਚ ਮੁਕੰਦਪੁਰ ਵਿਖੇ ਰੋਸ ਵਿਖਾਵਾ
Next articleAmruta Fadnavis ‘offered’ to help extortionist bookie, fashionista: Charge sheet