ਕਾਕੜ ਕਲਾਂ ਨੇ ਲੋਕ ਸਭਾ ਜਿਮਨੀ ਚੋਣ ਜਿੱਤਣ ਦੀ ਖੁਸ਼ੀ ਵਿਚ ਪਾਠ ਕਰਵਾਇਆ

ਫੋਟੋ ਕੈਪਸਨ:- ਲੋਕ ਸਭਾ ਜਲੰਧਰ ਜ਼ਿਮਨੀ ਚੋਣ ਜਿੱਤਣ ਦੀ ਖੁਸ਼ੀ ਵਿਚ ਕਰਵਾਏ ਸਮਾਗਮ ਦੀਆਂ ਤਸਵੀਰਾਂ

ਧਾਰਮਿਕ, ਰਾਜਨੀਤਕ ਸ਼ਖ਼ਸੀਅਤਾਂ ਪਹੁੰਚੀਆਂ 

ਮਹਿਤਪੁਰ (ਸਮਾਜ ਵੀਕਲੀ)  (ਸੁਖਵਿੰਦਰ ਸਿੰਘ ਖਿੰੰਡਾ)- ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ  ਦੀ ਭਾਰੀ ਬਹੁਮਤ ਨਾਲ ਹੋਈ ਜਿੱਤ ਦੀ ਖੁਸ਼ੀ ਵਿਚ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਇਨਚਾਰਜ ਰਤਨ ਸਿੰਘ ਕਾਕੜ ਕਲਾਂ ਨੇ ਆਪਣੇ ਗ੍ਰਹਿ ਪਿੰਡ ਕਾਕੜ ਕਲਾਂ ਵਿਖੇ  ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ, ਸਰਪੰਚਾਂ, ਧਾਰਮਿਕ ਆਗੂਆਂ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਸ਼ਿਰਕਤ ਕੀਤੀ ਗਈ ਇਸ ਮੌਕੇ  ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਨੇ ਲੋਕਾਂ ਨੂੰ ਵਧੀਆ ਅਤੇ ਨਰੋਆ ਪੰਜਾਬ ਬਣਾਉਣ ਲਈ ਪ੍ਰੇਰਿਤ ਕੀਤਾ ਉਨ੍ਹਾਂ ਕਿਹਾ ਧਰਤੀ ਦਾ ਕੁਦਰਤੀ ਸੋਮਾਂ ਪਾਣੀ ਦਿਨੋ ਦਿਨ ਮੁਕਦਾ ਜਾ ਰਿਹਾ ਹੈ ਜੋ ਚਿੰਤਾ ਦਾ ਵਿਸ਼ਾ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਪਾਉਣ, ਪਾਣੀ, ਹਵਾ ਨੂੰ ਸੰਭਾਲਣ ਦਾ ਸਦਾ ਦਿੰਦਿਆਂ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਵੀ ਪ੍ਰੇਰਿਤ ਕੀਤਾ

ਇਸ ਮੌਕੇ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਨੇ ਲੋਕਾਂ ਦਾ ਉਚੇਚਾ ਧੰਨਵਾਦ ਕਰਦਿਆਂ ਕਿਹਾ ਇਹ ਜਿੱਤ ਤੁਹਾਡੇ ਪਿਆਰ ਸਤਿਕਾਰ ਤੇ ਮਿਹਨਤ ਦੀ ਜਿੱਤ ਹੈ ਰਿੰਕੂ ਨੇ ਕਿਹਾ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਲੋਕ ਸਭਾ ਹਲਕਾ ਜਲੰਧਰ ਨੂੰ ਵਿਕਾਸ ਪੱਖੋਂ ਪਿਛੇ ਨਹੀਂ ਰਹਿਣ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਮਾਣਯੋਗ ਕੇਜਰੀਵਾਲ ਤੇ ਮੁਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ ਕਰਕੇ ਵਿਕਾਸ ਦੀ ਪਟੜੀ ਤੇ ਚਲਾਵਾਂਗੇ ਇਸ ਮੌਕੇ ਮੈਡਮ ਰਾਜਵਿੰਦਰ ਕੌਰ  ਚੇਅਰਮੈਨ ਨੇ ਵੀ ਲੋਕਾਂ ਦਾ  ਉਚੇਚੇ ਤੌਰ ਤੇ ਧੰਨਵਾਦ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਰਤਨ ਸਿੰਘ ਕਾਕੜ ਕਲਾਂ ਵੱਲੋਂ ਆਈ ਸਾਧ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿਆਰ ਦੇ ਫੁੱਲ
Next articleਮੀਂਹ ਕਾਰਨ ਡਿੱਗੀ ਘਰ ਦੀ ਛੱਤ, ਗਰੀਬ ਪਰਿਵਾਰ ਦੇ ਹਾਲਾਤ ਹੋਏ ਖ਼ਰਾਬ