ਸਭਾ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ
(ਸਮਾਜ ਵੀਕਲੀ): ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੇ ਚੇਅਰਮੈਨ ਪ੍ਰੋ.ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਦੀ ਯੋਗ ਅਗਵਾਈ ਹੇਠ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿੱਚ ਆਉਣ ਵਾਲੇ ਸਮੇਂ ਵਿੱਚ ਸਭਾ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਸੀਨੀਅਰ ਮੈਂਬਰ ਸ.ਬਲਵਿੰਦਰ ਸਿੰਘ ਗਰਾਈਂ ਨੇ ਕੀਤੀ। ਸਭਾ ਨੇ ਇਹ ਫ਼ੈਸਲਾ ਕੀਤਾ ਕਿ ਨਵੰਬਰ ਮਹੀਨੇ ਵਿੱਚ ਬਾਲ ਦਿਵਸ ਮੌਕੇ ਵੱਖ-ਵੱਖ ਸਕੂਲੀ ਬੱਚਿਆਂ ਦਾ ਕਵੀ ਦਰਬਾਰ ਕਰਵਾਇਆ ਜਾਵੇਗਾ ਅਤੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਭਾ ਦੇ ਪ੍ਰਧਾਨ ਸ਼ਿਵਨਾਥ ਦਰਦੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਸਭਾ ਵੱਲੋਂ ਲਗਾਤਾਰ ਸਾਹਿਤਕ ਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ ਨਾਲ ਸਮਾਜਿਕ, ਵਿੱਦਿਅਕ ਅਤੇ ਅਨੇਕਾਂ ਹੋਰ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ।
ਇਸ ਮੀਟਿੰਗ ਦੌਰਾਨ ਚੇਅਰਮੈਨ, ਪ੍ਰਧਾਨ ਅਤੇ ਸਮੁੱਚੀ ਟੀਮ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਨੂੰ ਦੀਵਾਲੀ ਮੌਕੇ ਪਟਾਕੇ ਨਾ ਚਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਰਹਿਤ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਸਭਾ ਨੇ ਸ. ਬਲਵਿੰਦਰ ਸਿੰਘ ਗਰਾਈਂ ਅਤੇ ਐਡਵੋਕੇਟ ਪ੍ਰਦੀਪ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਵਿੱਚੋਂ ਪ੍ਰਦੀਪ ਸਿੰਘ, ਵਤਨਵੀਰ ਵਤਨ, ਰਾਜ ਗਿੱਲ ਭਾਣਾ, ਕਸ਼ਮੀਰ ਮਾਨਾ, ਸੁਖਵੀਰ ਸਿੰਘ ਬਾਬਾ ਨੇ ਵੀ ਸ਼ਿਰਕਤ ਕੀਤੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly