ਰਾਏਪੁਰ (ਸਮਾਜ ਵੀਕਲੀ): ਰਾਸ਼ਟਰਪਿਤਾ ਮਹਾਤਮਾ ਗਾਂਧੀ ਖ਼ਿਲਾਫ਼ ਗਲਤ ਟਿੱਪਣੀ ਕਰਨ ਦੇ ਦੋਸ਼ ਵਿਚ ਰਾਏਪੁਰ ਪੁਲੀਸ ਨੇ ਮੱਧ ਪ੍ਰਦੇਸ਼ ਦੇ ਖਜੂਰਾਹੋ ਤੋਂ ਹਿੰਦੂ ਧਾਰਮਿਕ ਗੁਰੂ ਕਾਲੀਚਰਨ ਮਹਾਰਾਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਏਪੁਰ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਪ੍ਰਸ਼ਾਂਤ ਅਗਰਵਾਲ ਨੇ ਦੱਸਿਆ ਕਿ ਰਾਏਪੁਰ ਪੁਲੀਸ ਨੇ ਕਾਲੀਚਰਨ ਮਹਾਰਾਜ ਨੂੰ ਅੱਜ ਤੜਕੇ ਗ੍ਰਿਫਤਾਰ ਕਰ ਲਿਆ। ਉਸ ਨੂੰ ਮੱਧ ਪ੍ਰਦੇਸ਼ ਦੇ ਖਜੂਰਾਹੋ ਸ਼ਹਿਰ ਤੋਂ ਕਰੀਬ 25 ਕਿਲੋਮੀਟਰ ਦੂਰ ਬਾਗੇਸ਼ਵਰ ਧਾਮ ਨੇੜੇ ਕਿਰਾਏ ਦੇ ਮਕਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly