ਕਾਮਾਗਾਟਾਮਾਰੂ ਮੈਮੋਰੀਅਲ ਸਮਾਰਕ ‘ਤੇ ਸਮਾਗਮ 21 ਜੁਲਾਈ ਨੂੰ ਹੋਵੇਗਾ

ਵੈਨਕੂਵਰ,(ਸਮਾਜ ਵੀਕਲੀ) (ਮਲਕੀਤ ਸਿੰਘ)– ਵੈਨਕੂਵਰ ਦੇ ਸਮੁੰਦਰੀ ਤੱਟ ‘ਤੇ ਸਥਿਤ 1199 ਵੈਸਟ ਕਾਰਡੋਵਾ ਸਟਰੀਟ ਨੇੜਲੇ ਕਾਮਾਗਾਟਾਮਾਰੂ ਮੈਮੋਰੀਅਲ ਸਮਾਰਕ ‘ਤੇ 21 ਜੁਲਾਈ ਦਿਨ ਐਤਵਾਰ ਨੂੰ ਦੁਪਹਿਰੇ 2 ਵਜੇ ਤੋਂ ਸ਼ਾਮੀ 5 ਵਜੇ ਤੀਕ ਕਾਮਾਗਾਟਾਮਾਰੂ ਦੇ ਇਤਿਹਾਸ ਦੀ 110 ਵਰੇਗੰਢ ਮੌਕੇ ‘ਤੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਉੱਘੇ ਸਮਾਜ ਸੇਵੀ ਡਾ: ਗੁਰਵਿੰਦਰ ਸਿੰਘ ਧਾਲੀਵਾਲ ਨੇ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ ਤੇ ਹੋਰਨਾ ਪ੍ਰਮੁੱਖ ਹਸਤੀਆਂ ਤੋਂ ਇਲਾਵਾ ਪੰਜਾਬੀ ਮੀਡੀਆ ਨਾਲ ਜੁੜੀਆਂ ਕੁਝ ਨਾਮਵਰ ਸ਼ਖਸੀਅਤਾਂ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੀਆਂ। ਇਸ ਮੌਕੇ ‘ਤੇ ਇਸ ਇਤਿਹਾਸ ਨੂੰ ਦਰਸਾਉਂਦੀਆਂ ਕੁਝ ਕਿਤਾਬਾਂ ਫ੍ਰੀ ਰਿਲੀਜ਼ ਕੀਤੀਆਂ ਜਾਣਗੀਆਂ।

ਸਮਾਗਮ ਦਾ ਪੋਸਟਰ ਰਿਲੀਜ ਕਰਦੇ ਹੋਏ ਕੁਝ ਪਤਵੰਤੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਰੁੰਧਤੀ ਰਾਏ ਅਤੇ ਪ੍ਰੋ: ਸ਼ੌਕਤ ਹੁਸੈਨ ‘ਤੇ ਦਰਜ ਮੁਕਦਮਿਆਂ ਦਾ ਵਿਰੋਧ
Next articleਹਾਸੇ