ਕਮਲਾ ਹੈਰਿਸ ਅਧਿਕਾਰਤ ਤੌਰ ‘ਤੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣੀ, ਡੋਨਾਲਡ ਟਰੰਪ ਨਾਲ ਹੋਵੇਗਾ ਸਿੱਧਾ ਮੁਕਾਬਲਾ

ਵਾਸ਼ਿੰਗਟਨ — ਡੈਮੋਕ੍ਰੇਟਿਕ ਪਾਰਟੀ ਦੀ ਨੇਤਾ ਕਮਲਾ ਹੈਰਿਸ ਨੇ ਸ਼ਨੀਵਾਰ ਨੂੰ ਅਧਿਕਾਰਤ ਤੌਰ ‘ਤੇ ਅਮਰੀਕੀ ਰਾਸ਼ਟਰਪਤੀ ਚੋਣ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਹੈਰਿਸ ਨੇ ਡੈਮੋਕ੍ਰੇਟਿਕ ਪਾਰਟੀ ਦੀ ਜਿੱਤ ਦਾ ਭਰੋਸਾ ਜਤਾਇਆ ਹੈ। ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਕਮਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਉਮੀਦਵਾਰੀ ਲਈ ਫਾਰਮ ‘ਤੇ ਦਸਤਖਤ ਕਰ ਦਿੱਤੇ ਹਨ ਅਤੇ ਅਧਿਕਾਰਤ ਤੌਰ ‘ਤੇ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੰਬਰ ‘ਚ ਸਾਡੀ ਲੋਕ-ਸੰਚਾਲਿਤ ਚੋਣ ਮੁਹਿੰਮ ਦੀ ਜਿੱਤ ਹੋਵੇਗੀ, ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਜੋਅ ਬਿਡੇਨ ਦੇ ਉਮੀਦਵਾਰੀ ਤੋਂ ਹਟਣ ਤੋਂ ਬਾਅਦ ਕਮਲਾ ਹੈਰਿਸ ਨੂੰ ਅਮਰੀਕਾ ਦੇ ਵੱਡੇ ਨੇਤਾਵਾਂ ਅਤੇ ਕਾਰੋਬਾਰੀ ਵਰਗ ਦਾ ਸਮਰਥਨ ਮਿਲ ਰਿਹਾ ਹੈ। ਇਸੇ ਲੜੀ ਵਿੱਚ ਸ਼ੁੱਕਰਵਾਰ ਨੂੰ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਨੇ ਕਮਲਾ ਹੈਰਿਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵੀਂ ਮੁੰਬਈ ‘ਚ ਵੱਡਾ ਹਾਦਸਾ: ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
Next articleਸਾਹਿਤਕਾਰਾਂ ਵਿੱਚ ਲਗਦੀ ਨਾਂਵਾਂ ਦੀ ਹੋੜ