ਕਮਲਜੀਤ ਸਿੰਘ ਸਰਬਸੰਮਤੀ ਨਾਲ ਬੂਲਪੁਰ ਸੁਸਾਇਟੀ ਦੇ ਪ੍ਰਧਾਨ ਬਣੇ

ਕਪੂਰਥਲਾ, (ਕੌੜਾ)- ਦੀ ਬੂਲਪੁਰ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਬੂਲਪੁਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਭਾ ਦੇ ਦਫਤਰ ਵਿੱਚ ਸਰਬਸੰਮਤੀ ਨਾਲ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਕਮਲਜੀਤ ਸਿੰਘ ਪਿੰਡ ਨਸੀਰਪੁਰ ਨੂੰ ਸਭਾ ਦਾ ਪ੍ਰਧਾਨ ਤੇ ਸ਼੍ਰੀਮਤੀ ਰਮਨਪ੍ਰੀਤ ਕੌਰ ਪਿੰਡ ਰੰਗੀਲਪੁਰ ਨੂੰ ਸਭਾ ਦੀ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਦਿਲਬਾਗ ਸਿੰਘ, ਸਮੀਤਪਾਲ ਸਿੰਘ, ਸਰਵਨ ਸਿੰਘ ਚੰਦੀ, ਵਰਿੰਦਰ ਕੁਮਾਰ, ਭਗਵਾਨ ਸਿੰਘ, ਰਣਜੀਤ ਸਿੰਘ, ਬਲਬੀਰ ਕੌਰ, ਬਲਜੀਤ ਸਿੰਘ, ਰਣਜੀਤ ਸਿੰਘ ਸਾਰੇ ਕਮੇਟੀ ਮੈਂਬਰ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਕਮਲਜੀਤ ਸਿੰਘ ਨੇ ਸਮੂਹ ਕਮੇਟੀ ਮੈਂਬਰਾਂ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਉਨਾਂ ਕਿਹਾ ਕਿ ਸਹਿਕਾਰੀ ਸਭਾ ਨੂੰ ਪਾਰਦਰਸ਼ੀ ਤਰੀਕੇ ਨਾਲ ਚਲਾਉਣ ਲਈ ਸਮੂਹ ਮੈਂਬਰਾਂ ਦਾ ਸਹਿਯੋਗ ਲਿਆ ਜਾਵੇਗਾ ਅਤੇ ਇਸ ਸੋਸਾਇਟੀ ਨੂੰ ਮੁਨਾਫੇ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਮੌਕੇ ਹਰਦੇਵ ਸਿੰਘ ਸਰਪੰਚ ਨਸੀਰਪੁਰ, ਸੈਕਟਰੀ ਰਮਨਦੀਪ ਸਿੰਘ, ਕਮਲਜੀਤ ਸਿੰਘ, ਗੁਰਵਿੰਦਰ ਸਿੰਘ, ਹਰਬੰਸ ਸਿੰਘ, ਹਰਜਿੰਦਰ ਸਿੰਘ, ਨਿਰਮਲ ਸਿੰਘ, ਸੁੰਦਰ ਸਿੰਘ, ਪਰਮਜੀਤ ਸਿੰਘ, ਸੁਖਜੀਤ ਸਿੰਘ, ਰਵਿੰਦਰ ਸਿੰਘ, ਬਲਦੇਵ ਸਿੰਘ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਨੰਬਰਦਾਰ, ਸੱਜਣ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ ਬੂਲਪੁਰ, ਹੰਸਰਾਜ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਪੰਜਾਬੀ ? (ਭਾਗ: ਚੌਥਾ)
Next articleNASA sends next batch of astronauts to ISS