ਕੰਗਨਾ ਰਣੋਂਤ ਦੀ “ਐਮਰਜੰਸੀ” ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਚੱਲਣ ਨਹੀਂ ਦਿੱਤਾ ਜਾਵੇਗਾ : ਬਲਜਿੰਦਰ ਸਿੰਘ ਖਾਲਸਾ

ਬਲਜਿੰਦਰ ਸਿੰਘ ਖਾਲਸਾ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਭਾਜਪਾ ਸੰਸਦ ਕੰਗਣਾ ਰਣੌਤ ਵੱਲੋਂ ਬਣਾਈ ਗਈ ਫਿਲਮ ਜਿਸ ਵਿੱਚ ਬੜੀ ਸੋਚੀ ਸਮਝੀ ਸਾਜਿਸ਼ ਦੇ ਤਹਿਤ ਐਮਰਜਸੀ ਫਿਲਮ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਅਤੇ ਸਿੱਖ ਕੌਮ ਦੇ ਕਿਰਦਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਦਲ ਖਾਲਸਾ ਦੇ ਜਿਲ੍ਹਾ  ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕਿ ਅਜਿਹੀਆਂ ਵਿਵਾਦਤ ਫਿਲਮਾਂ ਸੈਂਸਰ ਨੂੰ ਪਾਸ ਨਹੀਂ ਕਰਨੀਆਂ ਚਾਹੀਦੀਆਂ ਜਿਨਾਂ ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੱਡਾ ਖਤਰਾ ਪੈਦਾ ਹੋ ਸਕਦਾ ਹੈ। ਪੰਜਾਬ ਦੇ ਸਾਰੇ ਧਰਮਾਂ ਦੇ ਲੋਕ ਆਪਸ ਵਿੱਚ ਬੜੇ ਪ੍ਰੇਮ ਪਿਆਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾ ਹੀ ਬੜਾ ਲੰਬਾ ਸਮਾਂ ਸੰਤਾਪ ਭੋਗ ਚੁੱਕੇ ਹਨ ਇਸ ਕਰਕੇ ਪੰਜਾਬ ਨੂੰ ਦੁਬਾਰਾ ਬਲਦੀ ਅੱਗ ਵਿੱਚ ਪਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਅਜਿਹੀਆਂ ਫਿਲਮਾਂ ਨੂੰ ਤੁਰੰਤ ਕੇਂਦਰ ਸਰਕਾਰ ਵੱਲੋਂ ਬੈਨ ਕੀਤਾ ਜਾਣਾ ਚਾਹੀਦਾ ਹੈਉਹਨਾਂ ਕਿਹਾ ਕਿ ਫਿਲਮ ਵਿੱਚ ਸਿੱਖਾਂ ਲਈ ਕੀਤੀ ਕਿਰਦਾਰ ਕੁਸ਼ੀ ਜੋ ਕਿ ਕਦਾਚਿਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੰਜਾਬ ਵਿੱਚ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਐਮਰਜਂਸੀ ਫਿਲਮ ਦੀ ਆੜ ਵਿੱਚ ਭਾਜਪਾ ਅਤੇ ਆਰ ਐਸ ਐਸ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ  ਪਰ ਸਰਕਾਰਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਦੋਂ ਜਦੋਂ ਸਿੱਖ ਕੌਮ ਤੇ ਕਿਸੇ ਵੀ ਤਰੀਕੇ ਨਾਲ ਹਮਲਾ ਹੋਇਆ ਹੈ ਤਾਂ ਸਾਰੀਆਂ  ਪੰਥਕ ਜਥੇਬੰਦੀਆਂ ਤੇ ਕੌਮ ਇੱਕਜੁੱਟ ਹੋ ਕੇ ਉਸ ਵਿਰੋਧੀ ਧਿਰ ਆਵਾਜ਼ ਦਾ ਮੁਕਾਬਲਾ ਕਰਨ ਲਈ ਸੜਕਾਂ ਤੇ ਆਈਆਂ ਹਨ ਤੇ ਹੁਣ ਵੀ ਇਸ ਐਮਰਜੰਸੀ ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਚੱਲਣ ਦੇਵਾਗੇ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleSUNDAY SAMAJ WEEKLY = 19/01/2025
Next articleਰੋਟਰੀ ਕਲੱਬ ਨੇ ਟੀ.ਬੀ ਹਸਪਤਾਲ ਦੇ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਵੰਡਿਆ