ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਸਿੰਘ ਕਲੇਰ ) ਕੰਗਣਾ ਪੁਲ ਦੇ ਥੱਲੇ ਲੋਕਾਂ ਵੱਲੋਂ ਗਲਤ ਤਰੀਕੇ ਨਾਲ ਖੜੇ ਕੀਤੇ ਜਾ ਰਹੇ ਵਾਹਨਾਂ ਕਾਰਨ ਇੱਥੋਂ ਦੀ ਟਰੈਫਿਕ ਵਿਵਸਥਾ ਬੁਰੀ ਤਰ੍ਹਾਂ ਚਰਮਰਾ ਗਈ ਹੈ। ਰੋਜ਼ਾਨਾ ਇੱਥੇ ਵੱਡੀ ਗਿਣਤੀ ਵਿੱਚ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਬੇਤਰਤੀਬ ਢੰਗ ਨਾਲ ਖੜ੍ਹੇ ਕਰ ਦਿੱਤੇ ਜਾਂਦੇ ਹਨ, ਜਿਸ ਕਾਰਨ ਆਮ ਆਵਾਜਾਈ ਵਿੱਚ ਵੱਡੀ ਰੁਕਾਵਟ ਪੈਦਾ ਹੋ ਰਹੀ ਹੈ ਅਤੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ, ਪੁਲ ਦੇ ਥੱਲੇ ਵਾਹਨਾਂ ਦੀ ਇਸ ਗਲਤ ਪਾਰਕਿੰਗ ਕਾਰਨ ਆਏ ਦਿਨ ਲੰਬੇ ਟਰੈਫਿਕ ਜਾਮ ਦੀ ਸਥਿਤੀ ਬਣ ਜਾਂਦੀ ਹੈ। ਖਾਸ ਕਰਕੇ ਸਵੇਰੇ ਅਤੇ ਸ਼ਾਮ ਨੂੰ ਸਕੂਲ ਅਤੇ ਦਫ਼ਤਰ ਦੇ ਸਮੇਂ ਦੌਰਾਨ ਇਹ ਸਮੱਸਿਆ ਹੋਰ ਵੀ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ, ਜਿਸ ਕਾਰਨ ਨੌਕਰੀਪੇਸ਼ਾ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਖਾਸ ਪਰੇਸ਼ਾਨੀ ਝੱਲਣੀ ਪੈਂਦੀ ਹੈ। ਵਾਹਨਾਂ ਦੀ ਬੇਤਰਤੀਬੀ ਕਾਰਨ ਇੱਥੋਂ ਲੰਘਣ ਵਾਲੇ ਹੋਰ ਵਾਹਨ ਚਾਲਕਾਂ ਨੂੰ ਵੀ ਆਪਣਾ ਰਸਤਾ ਤੈਅ ਕਰਨ ਵਿੱਚ ਕਾਫੀ ਮੁਸ਼ਕਲ ਆਉਂਦੀ ਹੈ।ਇਲਾਕਾ ਵਾਸੀਆਂ ਦੀ ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੇ ਪ੍ਰਸ਼ਾਸਨ ਅਤੇ ਟਰੈਫਿਕ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਪੁਲ ਦੇ ਥੱਲੇ ਗਲਤ ਢੰਗ ਨਾਲ ਵਾਹਨ ਖੜੇ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਵਾਹਨਾਂ ਦੇ ਚਲਾਨ ਕੀਤੇ ਜਾਣ ਅਤੇ ਇਸ ਜਗ੍ਹਾ ‘ਤੇ ‘ਨੋ-ਪਾਰਕਿੰਗ’ ਦੇ ਬੋਰਡ ਲਗਾ ਕੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



