ਵਿਰਾਸਤੀ ਮੇਲਾ 2025

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਇਸ ਵਿਰਾਸਤੀ ਮੇਲੇ ਦਾ ਮੁੱਖ ਮਕਸਦ ਲੋਕਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ ਜਾ ਰਿਹਾ ਹੈ ਇਹ ਚਾਰ ਦਿਨਾਂ ਦਾ ਵਿਰਾਸਤੀ ਮੇਲਾ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੰਜਾਬੀ ਸੱਭਿਆਚਾਰ ਤੋਂ ਜਾਣੂੰ ਕਰਵਾਉਣ ਵਿੱਚ ਸਹਾਈ ਹੋਵੇਗਾ ।
ਇਸ ਤੋਂ ਪਹਿਲਾਂ ਜੀ.ਐੱਨ.ਏ. ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਲੋਕਗੀਤ, ਕਵਿਤਾ, ਮਿਮਿਕ੍ਰੀ,ਲੋਕਸਾਜ ਤੇ ਭੰਗੜਾ, ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਪੰਜਾਬੀ ਲੋਕ ਨਾਚ ਤੇ ਸੰਮੀ, ਈ.ਟੀ.ਟੀ. ਅਧਿਆਪਕ ਵਲੋਂ ਗੀਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ (ਬੋਲਣ ਤੇ ਸੁਣਨ ਤੋਂ ਅਸਮਰੱਥ ਵਿਦਿਆਰਥੀਆਂ ਵਲੋਂ ਲੋਕਨਾਚ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਪੰਜਾਬੀ ਲੋਕ ਗੀਤ ਦੀ ਪੇਸ਼ਕਾਰੀ ਦਿੱਤੀ ਗਈ।
ਵੱਡੀ ਗਿਣਤੀ ਵਿੱਚ ਪੁੱਜੇ ਦਰਸ਼ਕਾਂ ਨੇ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਦੀ ਵਿਰਾਸਤ ਨੂੰ ਰੂਪਮਾਨ ਕਰਨ ਲਈ ਲਗਾਏ ਗਏ ਵਿਰਾਸਤੀ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਨਵੀਂ ਪੀੜ੍ਹੀ ਨੂੰ ਅਮੀਰ ਸੱਭਿਆਚਾਰ ਬਾਰੇ ਜਾਣੂੰ ਕਰਵਾਉਣ ਤੇ ਵਿਰਾਸਤ ਨਾਲ ਜੋੜਨ ਲਈ ਸਹਾਈ ਹੋਣਗੇ ।

ਹੁਸੈਨਪੁਰ ਦੂਲੋਵਾਲ ਪਿੰਡ ਤੋਂ ਪਰਿਵਾਰ ਸਮੇਤ ਮੇਲਾ ਵੇਖਣ ਆਏ ਅਨਮੋਲਪ੍ਰੀਤ ਸਿੰਘ ਨੇ ਕਿਹਾ ਕਿ “ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਸ਼ਾਨਦਾਰ ਪਲੇਟਫਾਰਮ ਮਿਲਿਆ ਹੈ “। ਕਪੂਰਥਲਾ ਦੇ ਮਨਦੀਪ ਸਿੰਘ ਨੇ ਵੀ ਮੇਲੇ ਨੂੰ ਕਪੂਰਥਲਾ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ ਦੱਸਿਆ ।ਇਸ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਸ਼ਹਿਬਾਜ਼ ਤੇ ਮੁਨੱਜਾ ਇਰਸ਼ਾਦ ਵੱਲੋਂ ਸ਼ਾਇਰਾਨਾ ਅੰਦਾਜ਼ ਵਿੱਚ ਬਾਖੂਬੀ ਨਿਭਾਈ ਗਈ।
ਮੇਲੇ ਦੌਰਾਨ ਬਣਾਏ ਗਏ ਵੱਖ -ਵੱਖ ਸੈਲਫੀ ਪੁਆਇੰਟ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ । “ਆਈ ਲਵ ਕਪੂਰਥਲਾ “ ਨੂੰ ਦਰਸਾਉਂਦੇ ਸੈਲਫੀ ਪੁਆਇੰਟ ਉੱਪਰ ਲੋਕਾਂ ਨੇ ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਸੈਲਫੀਆਂ ਲਈਆਂ ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਗਾਇਕ ਕੰਵਰ ਗਰੇਵਾਲ ਤੇ ਹੋਰਨਾਂ ਕਲਾਕਾਰਾਂ ਤੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ , ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ , ਵਿਸ਼ਾਲ ਵਾਟਸ ਪੀ ਸੀ ਐਸ ਅੰਡਰ ਟ੍ਰੇਨਿੰਗ , ਆਮ ਆਦਮੀ ਪਾਰਟੀ ਦੇ ਆਗੂ ਤੇ ਸਾਇੰਸ ਟੈਕਨਾਲੌਜੀ ਬੋਰਡ ਦੇ ਮੈਂਬਰ ਕੰਵਰ ਇਕਬਾਲ ਸਿੰਘ , ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ , ਜੁਆਇੰਟ ਸਕੱਤਰ ਪਰਵਿੰਦਰ ਸਿੰਘ ਢੋਟ , ਐਸ ਡੀ ਐਮ ਮੇਜਰ ਇਰਵਿਨ ਕੌਰ ਤੇ ਹੋਰ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj