ਕਪੂਰਥਲਾ– ਸਿਵਲ ਸਰਜਨ ਕਪੂਰਥਲਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਦਾ ਮੁੱਖ ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਚੰਡੀਗੜ੍ਹ) ਦਾ ਦਫ਼ਤਰ ਬਣਾ ਦਿੱਤਾ ਹੈ। ਇਸ ਦੀ ਪੁਸ਼ਟੀ ਡੀਸੀ ਕਪੂਰਥਲਾ ਨੇ ਕੀਤੀ ਹੈ।
ਦਰਅਸਲ ਅੱਜ ਕਲੈਰੀਕਲ ਸਟਾਫ਼ ਨੇ ਸਿਵਲ ਸਰਜਨ ਖ਼ਿਲਾਫ਼ ਹੜਤਾਲ ਕਰ ਕੇ ਡੀਸੀ ਤੇ ਹੋਰ ਅਧਿਕਾਰੀਆਂ ਨੂੰ ਕਿਹਾ ਕਿ ਸਿਵਲ ਡਾਕਟਰ ਰਿਚਾ ਭਾਟੀਆ ਦਾ ਸਟਾਫ਼ ਪ੍ਰਤੀ ਵਤੀਰਾ ਚੰਗਾ ਨਹੀਂ ਹੈ। ਰਿਚਾ ਭਾਟੀਆ ਨੂੰ ਤੁਰੰਤ ਚੰਡੀਗੜ੍ਹ ਹੈੱਡਕੁਆਰਟਰ ਵਿੱਚ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦਈਏ ਕਿ ਸਿਵਲ ਸਰਜਨ ਦੇ ਹੰਕਾਰੀ ਰਵੱਈਏ ਨੂੰ ਲੈ ਕੇ ਸਮੁੱਚੇ ਕਲੈਰੀਕਲ ਸਟਾਫ਼ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਸ਼ੁੱਕਰਵਾਰ ਨੂੰ ਵੀ ਧਰਨਾ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



