ਮਹਿਲਾ ਇੱਕ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਈ ਸੀ, ਸੀ ਟੀ ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕਪੂਰਥਲਾ ਤੋਂ ਦੇਰ ਸ਼ਾਮ ਵੱਡੀ ਅਤੇ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਭੀੜਭਾੜ ਵਾਲੇ ਇਲਾਕੇ ਸੀਨਪੁਰਾ ਦੇ ਰਸਤੇ ‘ਤੇ ਦਿਨ ਦਿਹਾੜੇ ਗੋਲੀਆਂ ਚਲਾ ਕੇ ਇੱਕ 40 ਸਾਲਾ ਮਹਿਲਾ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਹੇਮਪ੍ਰੀਤ ਕੌਰ ਉਰਫ਼ ਹੇਮਾ ਵਜੋਂ ਹੋਈ ਹੈ, ਜੋ ਕਰੀਬ ਇੱਕ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਈ ਸੀ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ ਸਮੇਂ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰ ਦੇ ਬਾਹਰ ਆਏ ਅਤੇ ਜ਼ਬਰਦਸਤੀ ਅੰਦਰ ਦਾਖ਼ਲ ਹੋ ਗਏ। ਘਰ ਅੰਦਰ ਮੌਜੂਦ ਇਕ ਬੁਜ਼ੁਰਗ ਮਹਿਲਾ ਨੇ ਦੱਸਿਆ ਕਿ ਅਚਾਨਕ ਕੁਝ ਲੋਕ ਘਰ ‘ਚ ਵੜੇ ਅਤੇ ਤੁਰੰਤ ਬਾਅਦ ਗੋਲੀਆਂ ਚੱਲਣ ਦੀ ਆਵਾਜ਼ ਆਈ। ਪੁਲਿਸ ਅਨੁਸਾਰ ਕੁੱਲ ਚਾਰ ਗੋਲੀਆਂ ਚਲੀਆਂ, ਜਿਨ੍ਹਾਂ ‘ਚੋਂ ਇੱਕ ਗੋਲੀ ਹੇਮਪ੍ਰੀਤ ਕੌਰ ਨੂੰ ਲੱਗੀ, ਜੋ ਘਾਤਕ ਸਾਬਤ ਹੋਈ। ਜਦਕਿ ਤਿੰਨ ਗੋਲੀਆਂ ਹਵਾਈ ਫ਼ਾਇਰ ਕੀਤੀਆਂ ਗਈਆਂ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਆਸ-ਪਾਸ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ‘ਚ ਰੱਖਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਹੇਮਪ੍ਰੀਤ ਕੌਰ ਦਾ ਪਤੀ ਕਨੈਡਾ ਵਿਚ ਹੈ ਅਤੇ ਉਸ ਨਾਲ ਹੇਮਾ ਦਾ ਤਲਾਕ ਹੋ ਚੁੱਕਾ ਹੈ।ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਕਪੂਰਥਲਾ ‘ਚ ਦਿਨ ਦਿਹਾੜੇ ਹੋਈ ਇਸ ਹੱਤਿਆ ਨੇ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


