ਭਾਰਤ ਅਤੇ ਦੁਨੀਆਂ ਦੀਆਂ ਹੋਰ ਭਾਸ਼ਾਵਾਂ ਦੇ ਗੀਤ ਵੀ ਕਰਨਗੇ ਤਿਆਰ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਰਾਸ਼ਟਰੀ ਪੁਰਸਕਾਰ ਪ੍ਰਾਪਤ ਅਧਿਆਪਕ ਤੇ ਬਾਲ ਸਾਹਿਤਕਾਰ ਕਰਮਜੀਤ ਸਿੰਘ ਗਰੇਵਾਲ ਨੇ ਬਾਲ ਸਾਹਿਤ ਦੇ ਖੇਤਰ ਵਿੱਚ ਨਵੀਂ ਪਹਿਲਕਦਮੀ ਕੀਤੀ ਹੈ। ਉਹਨਾਂ ਭਾਰਤ ਦੀਆਂ 10 ਭਾਸ਼ਾਵਾਂ (ਤਾਮਿਲ, ਤੇਲਗੂ, ਗੁਜਰਾਤੀ, ਕੰਨੜ, ਡੋਗਰੀ, ਅਸਾਮੀ, ਬੰਗਾਲੀ, ਬੋਡੋ, ਹਿੰਦੀ ) ਆਦਿ ਦੇ ਬਾਲ ਗੀਤ ਤਿਆਰ ਕਰਕੇ ਖੂਬਸੂਰਤ ਅੰਦਾਜ਼ ਵਿੱਚ ਗਾ ਕੇ ਪੇਸ਼ ਕੀਤੇ ਹਨ। ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਲੁਧਿਆਣਾ ਵਿੱਚ ਪੰਜਾਬੀ ਵਿਸ਼ਾ ਪੜ੍ਹਾ ਰਹੇ ਇਸ ਅਧਿਆਪਕ ਨਾਲ਼ ਸਕੂਲ ਦੇ ਵਿਦਿਆਰਥੀਆਂ ਨੇ ਸਾਥ ਦਿੱਤਾ ਹੈ। ਇਹਨਾਂ ਗੀਤਾਂ ਨੂੰ ਪੰਜਾਬ ਦੇ ਨਾਲ਼-ਨਾਲ਼ ਹੋਰ ਰਾਜਾਂ ਤੋਂ ਵੀ ਭਰਵਾਂ ਹੁੰਗਾਰਾ ਮਿਲ਼ਿਆ ਹੈ। ਕਰਮਜੀਤ ਸਿੰਘ ਗਰੇਵਾਲ ਨੇ ਬੱਚਿਆਂ ਲਈ ਬਾਲ ਗੀਤ, ਬਾਲ ਨਾਟਕ ਅਤੇ ਬਾਲ ਕਹਾਣੀਆਂ ਦੀਆਂ 11 ਪੁਸਤਕਾਂ ਲਿਖੀਆਂ ਹਨ। ਉਹਨਾਂ ਦੀ ਇੱਕ ਪੁਸਤਕ ਨੂੰ ਸਰਵੋਤਮ ਬਾਲ ਪੁਸਤਕ ਪੁਰਸਕਾਰ, ਵਰਨਮਾਲ਼ਾ ਵੀਡੀਓ ਨੂੰ ਅਮੈਰਕਨ ਇੰਡੀਆ ਫਾਂਊਂਡੇਸ਼ਨ ਟ੍ਰਸਟ ਵੱਲੋਂ ਪਹਿਲਾ ਇਨਾਮ, ਉਹਨਾਂ ਦੀ ਲਿਖੀ ਲੋਰੀ ਨੂੰ ਭਾਰਤ ਸਰਕਾਰ ਵੱਲੋਂ ਸਵਾ ਲੱਖ ਰੁਪਏ ਦਾ ਇਨਾਮ ਵੀ ਮਿਲ਼ਿਆ ਹੈ। ਕਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਹ ਭਵਿੱਖ ਵਿੱਚ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਦੇ ਬਾਲ ਗੀਤ ਤਿਆਰ ਕਰਨ ਦੇ ਨਾਲ਼ ਦੁਨੀਆਂ ਦੀਆਂ ਹੋਰ ਭਾਸ਼ਾਵਾਂ ਦੇ ਬਾਲ ਗੀਤ ਵੀ ਤਿਆਰ ਕਰਨਗੇ। ਇਸ ਨਾਲ਼ ਜਿੱਥੇ ਸਾਡੇ ਬੱਚਿਆਂ ਨੂੰ ਇਹ ਗੀਤ ਸੁਣਨ ਦਾ ਆਨੰਦ ਮਿਲ਼ੇਗਾ ਉੱਥੇ ਉਹ ਜਾਣ ਵੀ ਸਕਣਗੇ ਕਿ ਬਾਕੀ ਭਾਸ਼ਾਵਾਂ ਵਿੱਚ ਕਿਸ ਤਰ੍ਹਾਂ ਦੇ ਗੀਤ ਪ੍ਰਚਲਿਤ ਹਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



