ਸਰਪੰਚ ਲਖਵਿੰਦਰ ਕੁਮਾਰ ਨੇ ਸਾਥੀਆਂ ਸਮੇਤ ‘ਆਪ’ ਦਾ ਫੜਿਆ ਪੱਲਾ …
ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਹਿਆਤਪੁਰ ਰੁੜਕੀ ਵਿੱਚ ਅੱਜ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਕਰਨਵੀਰ ਕਟਾਰੀਆ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਬਲਵਿੰਦਰ ਕੌਰ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਨ ਸਭਾਵਾਂ ਕੀਤੀਆਂ ਗਈਆਂ। ਪਿੰਡ ਵਾਸੀਆਂ ਵੱਲੋਂ ਮਿਲੇ ਜ਼ਬਰਦਸਤ ਸਮਰਥਨ ਨੇ ਦੋਵਾਂ ਉਮੀਦਵਾਰਾਂ ਦਾ ਹੌਸਲਾ ਹੋਰ ਮਜ਼ਬੂਤ ਕੀਤਾ। ਉਮੀਦਵਾਰਾਂ ਨੇ ਕਿਹਾ ਕਿ ਲੋਕਾਂ ਦਾ ਇਹ ਪਿਆਰ ਅਤੇ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।ਜਨ ਸਭਾਵਾਂ ਦੌਰਾਨ ਪਿੰਡ ਦੇ ਵੱਡੀ ਗਿਣਤੀ ਲੋਕਾਂ ਨੇ ਦੋਵਾਂ ਉਮੀਦਵਾਰਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਚੋਣਾਂ ਵਿੱਚ ਉਨ੍ਹਾਂ ਦਾ ਪੂਰਾ ਸਾਥ ਦੇਣਗੇ। ਕਰਨਵੀਰ ਕਟਾਰੀਆ ਅਤੇ ਬਲਵਿੰਦਰ ਕੌਰ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਵਾਅਦਾ ਕਰਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਜਿਤਾ ਕੇ ਸੇਵਾ ਦਾ ਮੌਕਾ ਦੇਣ।ਇਸੇ ਦੌਰਾਨ, ਪਿੰਡ ਹਿਆਤਪੁਰ ਰੁੜਕੀ ਦੀ ਰਾਜਨੀਤੀ ਵਿੱਚ ਇੱਕ ਵੱਡਾ ਬਦਲਾਅ ਆਇਆ। ਪਿੰਡ ਦੇ ਸਰਪੰਚ ਲਖਵਿੰਦਰ ਕੁਮਾਰ ਜੀ ਅੱਜ ਆਪਣੇ ਸਾਥੀਆਂ ਸਮੇਤ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ, ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਸਰਪੰਚ ਲਖਵਿੰਦਰ ਕੁਮਾਰ ਜੀ ਦਾ ਪਾਰਟੀ ਵਿੱਚ ਸਵਾਗਤ ਕੀਤਾ।ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਜਿਹੜੇ ਪ੍ਰਮੁੱਖ ਆਗੂ ਹਾਜ਼ਰ ਸਨ, ਉਨ੍ਹਾਂ ਵਿੱਚ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ, ਯੂਥ ਆਗੂ ਕਰਨਵੀਰ ਕਟਾਰੀਆ, ਹਲਕਾ ਪ੍ਰਧਾਨ ਕਿਸਾਨ ਵਿੰਗ ਰਸ਼ਪਾਲ ਮੰਡੇਰ ਤੋਂ ਇਲਾਵਾ ਬਲਵੀਰ ਸਿੰਘ, ਸਰਪੰਚ ਜੁਝਾਰ ਸਿੰਘ, ਗੁਰਦੇਵ ਸਿੰਘ, ਹਰਬਸ ਲਾਲ, ਪਰਮਜੀਤ, ਪੰਚ ਗੁਰਬਖਸ਼ ਕੌਰ, ਕਸ਼ਮੀਰ ਕੌਰ, ਸ਼ਕਰ ਸਿੰਘ, ਅਤੇ ਰਾਜ ਕੁਮਾਰ ਸ਼ਾਮਲ ਸਨ।ਕਰਨ ਕਟਾਰੀਆ ਨੇ ਕਿਹਾ ਕਿ ਸਰਪੰਚ ਲਖਵਿੰਦਰ ਕੁਮਾਰ ਜੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਸਰਪੰਚ ਲਖਵਿੰਦਰ ਕੁਮਾਰ ਜੀ ਨੇ ਇਸ ਮੌਕੇ ‘ਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਵਿਸ਼ਵਾਸ ਪ੍ਰਗਟਾਇਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



